Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅਗਲੇ ਦਿਨਾਂ ਕਈ ਸੂਬਿਆਂ ਵਿਚ ਤੂਫ਼ਾਨ ਦੀ ਸੰਭਾਵਨਾ

ਦੇਸ਼ ਦੇ ਕਈ ਰਾਜਾਂ ਵਿਚ ਭਾਰੀ ਮੀਂਹਕ ਦਾ ਸਿਲਸਲਾ ਜਾਰੀ ਹੈ ਅਤੇ ਕੁਝ ਸੂਬਿਆਂ ਵਿਚ ਇਹ ਅਗਲੇ ਦਿਨੀਂ ਵੀ ਰੁਕਣ ਵਾਲਾ ਨਹੀਂ। ਰਾਜਧਾਨੀ ਦਿੱਲੀ (ਸਮੇਤ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਭਾਰੀ ਮੀਂਹ ਕਾਰਨ ਹੜ੍ਹ ਦੀ ਸਥਿਤੀ ਬਣੀ ਹੋਈ ਹੈ।ਦਿੱਲੀ ਸਣੇ ਕਈ ਸੂਬਿਆਂ ਦਾ ਮੌਸਮ ਮੰਗਲਵਾਰ ਤੋਂ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਕਈ ਸੂਬਿਆਂ ਵਿੱਚ ਚੰਗੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਨੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੰਗਲਵਾਰ ਤੜਕੇ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ ‘ਚ ਬਾਰਿਸ਼ ਦੇਖਣ ਨੂੰ ਮਿਲੀ।

ਆਈਐਮਡੀ ਦੇ ਅਨੁਸਾਰ 26 ਜੁਲਾਈ ਤੱਕ ਪੱਛਮੀ ਤੱਟਵਰਤੀ ਖੇਤਰਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 25 ਅਤੇ 27 ਜੁਲਾਈ ਨੂੰ ਪੰਜਾਬ, ਹਰਿਆਣਾ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ।ਇਸ ਦੌਰਾਨ 25 ਜੁਲਾਈ ਨੂੰ ਪੂਰਬੀ ਮੱਧ ਭਾਰਤ ਵਿੱਚ ਭਾਰੀ ਮੀਂਹ ਦਾ ਨਵਾਂ ਦੌਰ ਸ਼ੁਰੂ ਹੋਣ ਜਾ ਰਿਹਾ ਹੈ। ਦੂਜੇ ਪਾਸੇ, 26 ਤੋਂ 27 ਜੁਲਾਈ ਦਰਮਿਆਨ ਉੱਤਰ-ਪੱਛਮੀ ਭਾਰਤ ਵਿੱਚ ਅਤੇ 28 ਤੋਂ 30 ਜੁਲਾਈ ਦਰਮਿਆਨ ਪੂਰਬੀ ਭਾਰਤ ਵਿੱਚ ਮੀਂਹ ਦੀ ਸਰਗਰਮੀ ਵਧਣ ਵਾਲੀ ਹੈ।