Business Khas

Latest news
ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ

ਅਸਮਾਨੀ ਬਿਜਲੀ ਡਿੱਗਣ ਨਾਲ 20 ਮੌਤਾਂ

ਗੁਜਰਾਤ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਗੁਜਰਾਤ ਦੇ ਵੱਖ-ਵੱਖ ਸ਼ਹਿਰਾਂ ‘ਚ ਖਰਾਬ ਮੌਸਮ ਅਤੇ ਬਿਜਲੀ ਡਿੱਗਣ ਕਾਰਨ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ‘ਚ ਲੱਗਾ ਹੋਇਆ ਹੈ।ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ (ਐਸਈਓਸੀ) ਦੇ ਇੱਕ ਅਧਿਕਾਰੀ ਦੇ ਅਨੁਸਾਰ ਗੁਜਰਾਤ ਦੇ ਵੱਖ-ਵੱਖ ਹਿੱਸਿਆਂ ਵਿੱਚ ਹੁਣ ਤੱਕ ਬਿਜਲੀ ਡਿੱਗਣ ਕਾਰਨ ਕੁੱਲ 20 ਮੌਤਾਂ ਹੋਈਆਂ ਹਨ। ਸੂਬੇ ‘ਚ ਐਤਵਾਰ ਨੂੰ ਬੇਮੌਸਮੀ ਬਾਰਸ਼ ਤੇ ਬਿਜਲੀ ਡਿੱਗਣ ਕਾਰਨ ਸਾਰੀਆਂ ਮੌਤਾਂ ਹੋਈਆਂ ਹਨ। ਐਸਈਓ ਅਧਿਕਾਰੀ ਨੇ ਦੱਸਿਆ ਕਿ ਦਾਹੋਦ ਜ਼ਿਲ੍ਹੇ ਵਿੱਚ ਚਾਰ, ਭਰੂਚ ਵਿੱਚ ਤਿੰਨ, ਤਾਪੀ ਵਿੱਚ ਦੋ ਅਤੇ ਅਹਿਮਦਾਬਾਦ, ਅਮਰੇਲੀ, ਬਨਾਸਕਾਂਠਾ, ਬੋਟਾਦ, ਖੇੜਾ, ਮੇਹਸਾਣਾ, ਪੰਚਮਹਾਲ, ਸਾਬਰਕਾਂਠਾ, ਸੂਰਤ, ਸੁਰੇਂਦਰਨਗਰ ਅਤੇ ਦੇਵਭੂਮੀ ਦਵਾਰਕਾ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ।