Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਤੇ ਮਾਂ ਉਪਰ ਅਣਪਛਾਤਿਆਂ ਵਿਅਕਤੀਆਂ ਵੱਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ

ਮੋਗਾ ਦੇ ਬੱਧਣੀ ਕਲਾਂ ‘ਚ ਕਬੱਡੀ ਖਿਡਾਰੀ ਕੁਲਵਿੰਦਰ ਘਰ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ, ਜਿਸ ਦੌਰਾਨ ਉਸ ਦੀ ਮਾਂ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਨੇ ਫੇਸਬੁੱਕ ਉਤੇ ਲਾਈਵ ਹੋ ਕੇ ਦੱਸਿਆ ਕਿ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦੇ ਘਰ ਉਪਰ ਹਮਲਾ ਕਰ ਦਿੱਤਾ ਤੇ ਇਸ ਹਮਲੇ ਵਿੱਚ ਉਸ ਦੀ ਮਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਸਦੀ ਮਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਕਬੱਡੀ ਖਿਡਾਰੀ ਦਾ ਵੀਡੀਓ ਸੋਸ਼ਲ ਮੀਡੀਆ ਉਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਬੱਡੀ ਖਿਡਾਰੀ ਆਪਣੀ ਜ਼ਖ਼ਮੀ ਮਾਂ ਕੋਲ ਬੈਠ ਕੇ ਰੋ ਰਿਹਾ ਹੈ। ਉਥੇ ਹੀ ਮੌਕੇ ਉਤੇ ਪਹੁੰਚੇ ਹਲਕਾ ਨਿਹਾਲ ਸਿੰਘ ਵਾਲਾ ਦੇ ਡੀਐਸਪੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਇਤਲਾਹ ਮਿਲਦਿਆਂ ਹੀ ਉਹ ਪੁਲਿਸ ਪਾਰਟੀ ਸਮੇਤ ਇੱਥੇ ਪਹੁੰਚੇ ਹਨ ਤੇ ਮਾਮਲੇ ਦੀ ਤਫਤੀਸ਼ ਡੂੰਘਾਈ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਖਿਡਾਰੀ ਦੀ ਮਾਤਾ ਜੋ ਕਿ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ਸੀ ਉਸ ਨੂੰ ਲੁਧਿਆਣਾ ਦੇ ਡੀਐਮਸੀ ਰੈਫਰ ਕੀਤਾ ਗਿਆ ਸੀ ਅਤੇ ਉਸਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦੱਸਿਆ ਕਿ ਤੇਜ਼ਧਾਰ ਹਥਿਆਰਾਂ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਅਤੇ ਕਿਸੇ ਵੀ ਤਰ੍ਹਾਂ ਦੀ ਫਾਇਰਿੰਗ ਨਹੀਂ ਹੋਈ । ਡੀਐਸਪੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਪੁਲਿਸ ਵੱਖ-ਵੱਖ ਸੀਸੀਟੀਵੀ ਐਂਗਲਾਂ ਤੋਂ ਇਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ ਅਤੇ ਜਲਦ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।