Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਛੇ ਸਾਥੀਆਂ ਨੂੰ ਮੋਗਾ ਤੋਂ ਕੀਤਾ ਗ੍ਰਿਫਤਾਰ

ਮੋਗਾ- ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਮਹਿਤਪੁਰ ਥਾਣੇ ‘ਚ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਸਾਰੇ 6 ਦੋਸ਼ੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਹਨ। ਗੌਰਤਲਬ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ।

ਦਸ ਦਈਏ ਕਿ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ। ਜਦੋਂ ਇਹ ਕਾਫਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਘੇਰ ਲਿਆ। ਫਿਲਹਾਲ ਜਲੰਧਰ ਅਤੇ ਮੋਗਾ ਪੁਲਿਸ ਦੀ ਸਾਂਝੀ ਕਾਰਵਾਈ ਜਾਰੀ ਹੈ। 100 ਦੇ ਕਰੀਬ ਗੱਡੀਆਂ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪਿੱਛਾ ਕਰ ਰਹੀਆਂ ਹਨ।ਪੰਜਾਬ ਪੁਲਿਸ ਨੇ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ ਦਾ ਮਾਹੌਲ ਬਣਾਉਣ ਦੀ ਅਪੀਲ ਕੀਤੀ ਹੈ। । ਸੰਗਰੂਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ਿਲ੍ਹਾ ਹੈ। ਅੰਮ੍ਰਿਤਸਰ-ਜਲੰਧਰ ਹਾਈਵੇ ‘ਤੇ ਵੀ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਮਹਿਤਪੁਰ ਥਾਣੇ ‘ਚ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ।