Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅੰਮ੍ਰਿਤਪਾਲ ਸਿੰਘ ਦੇ ਸਬੰਧ ਵਿੱਚ ਜੰਮੂ ਵਿੱਚ ਛਾਪੇਮਾਰੀ,ਇੱਕ ਹੋਰ ਸਾਥੀ ਜੰਮੂ ਤੋਂ ਗ੍ਰਿਫਤਾਰ

ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਭਗੌੜਾ ਐਲਾਨਿਆ ਹੈ। ਉਹ ਗ੍ਰਿਫਤਾਰੀ ਤੋਂ ਬਚਣ ਲਈ ਆਪਣਾ ਭੇਸ ਬਦਲ ਕੇ ਭੱਜ ਰਿਹਾ ਹੈ ਅਤੇ ਪੁਲਿਸ ਵੱਲੋਂ ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਤਾਜਾ ਜਾਣਕਾਰੀ ਅਨੁਸਾਰ ਖਾਲਿਸਤਾਨੀ ਅੰਮ੍ਰਿਤਪਾਲ ਸਿੰਘ ਦੇ ਸਬੰਧ ਵਿੱਚ ਜੰਮੂ ਵਿੱਚ ਛਾਪੇਮਾਰੀ ਕੀਤੀ ਹੈ। ਜੰਮੂ ਦੇ ਆਰਐਸ ਪੁਰਾ ਖੇਤਰ ਤੋਂ ਜੰਮੂ ਪੁਲਿਸ ਨੇ ਉਸਦੇ ਇੱਕ ਸਾਥੀ ਨੂੰ ਹਿਰਾਸਤ ਵਿੱਚ ਲਿਆ। ਉਸ ਦੀ ਪਛਾਣ ਅਮਰੀਕ ਸਿੰਘ ਵਜੋਂ ਹੋਈ ਹੈ। ਅਮਰੀਕ ਸਿੰਘ 18 ਮਾਰਚ ਤੋਂ ਪਹਿਲਾਂ ਅੰਮ੍ਰਿਤਪਾਲ ਦੇ ਸੰਪਰਕ ਵਿੱਚ ਸੀ। ਪੰਜਾਬ ਪੁਲਿਸ ਦੀ ਸੂਚਨਾ ‘ਤੇ ਹਿਰਾਸਤ ‘ਚ ਲਿਆ ਗਿਆ ਹੈ।

ਦੱਸ ਦਈਏ ਕਿ ਅਮਰੀਕ ਸਿੰਘ ਵਾਸੀ ਆਰ.ਐਸ ਪੁਰਾ ਅਤੇ ਉਸਦੀ ਪਤਨੀ ਸਰਬਜੀਤ ਕੌਰ ਨੂੰ ਜੰਮੂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਨਾਲ ਕਥਿਤ ਸਬੰਧ ਹੋਣ ਦੇ ਦੋਸ਼ ਵਿੱਚ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ। ਬੀਤੇ ਦਿਨ ਵੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਲਜੀਤ ਕੌਰ ਨਾਮ ਦੀ ਇਕ ਔਰਤ ਨੂੰ 19 ਮਾਰਚ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਹਿਯੋਗੀ ਪਪਲਪ੍ਰੀਤ ਸਿੰਘ ਨੂੰ ਉਸ ਦੇ ਘਰ ਵਿਚ ਪਨਾਹ ਦੇਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੂੰ ਘਰ ‘ਚ ਪਨਾਹ ਦੇਣ ਵਾਲੀ ਬਲਜੀਤ ਕੌਰ ਪੱਪਲਪ੍ਰੀਤ ਸਿੰਘ ਦੇ ਯੂ -ਟਿਊਬ ਚੈੱਨਲ ਰਾਹੀ ਢਾਈ ਸਾਲ ਪਹਿਲਾਂ ਪਪਲਪ੍ਰੀਤ ਦੇ ਸੰਪਰਕ ‘ਚ ਆਈ ਸੀ।