Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਅੰਮ੍ਰਿਤਸਰ ’ਚ ਦੋ ਸਕੀਆਂ ਭੈਣਾਂ ਵੱਲੋਂ ਖੁਦਕੁਸ਼ੀ

ਅੰਮ੍ਰਿਤਸਰ ਜ਼ਿਲ੍ਹੇ ਦੇ ਲਾਰੈਂਸ ਰੋਡ ‘ਤੇ ਸਥਿਤ ਕਲੋਨੀ ‘ਚ ਸ਼ੁੱਕਰਵਾਰ ਦੇਰ ਰਾਤ ਦੋ ਭੈਣਾਂ ਨੇ ਆਪਣੇ ਘਰ ਦੇ ਕਮਰੇ ‘ਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਮ੍ਰਿਤਕ ਭੈਣਾਂ ਦੀ ਪਛਾਣ ਜੋਤੀ ਕਪੂਰ ਅਤੇ ਸੀਮਾ ਕਪੂਰ ਵਜੋਂ ਕੀਤੀ ਹੈ। ਦੋਹਾਂ ਕੋਲੋਂ ਸੁਸਾਈਡ ਨੋਟ ਵੀ ਮਿਲਿਆ ਹੈ ਜਿਸ ਚ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਮਾਂ ਕਾਫੀ ਬੀਮਾਰ ਹਨ। ਮੇਰੇ ਤੋਂ ਹੁਣ ਸਹਿਣ ਨਹੀਂ ਹੁੰਦਾ ਹੈ। ਉਹ ਆਪਣੇ ਮਰੀਜ਼ ਤੋਂ ਖੁਦਕੁਸ਼ੀ ਕਰ ਰਹੀਆਂ ਹਨ। ਨਾਲ ਹੀ ਉਨ੍ਹਾਂ ਨੇ ਪੋਸਟਮਾਰਟਮ ਕਰਨ ਨੂੰ ਵੀ ਮਨਾ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਭੈਣਾਂ ਦਾ ਵਿਆਹ ਨਹੀਂ ਹੋਇਆ ਹੈ। ਦੇਰ ਰਾਤ ਖ਼ਬਰ ਮਿਲੀ ਹੈ ਕਿ ਨਿਊ ਗਾਰਡਨ ਐਵੇਨਿਊ, ਲਾਰੈਂਸ ਰੋਡ ਵਿਖੇ ਦੋ ਭੈਣਾਂ ਨੇ ਖੁਦਕੁਸ਼ੀ ਕਰ ਲਈ ਹੈ। ਦੱਸ ਦਈਏ ਕਿ ਦੋਵਾਂ ਦੀ ਉਮਰ 50 ਤੋਂ ਵੱਧ ਹੈ। ਪਤਾ ਲੱਗਾ ਹੈ ਕਿ ਦੋਵਾਂ ਦੀ ਮਾਂ ਕਾਫੀ ਸਮੇਂ ਤੋਂ ਬੀਮਾਰ ਸੀ ਅਤੇ ਠੀਕ ਨਹੀਂ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।