Business Khas

ਆਉਣ ਵਾਲੇ ਹਫ਼ਤੇ ਵਿਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ, 22 ਤੋਂ 28 ਮਈ ਬਾਰੇ ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

ਪੱਛਮੀ ਗੜਬੜੀ ਅਤੇ ਰਾਜਸਥਾਨ ਵਿਚ ਇਸ ਤੋਂ ਪ੍ਰੇਰਿਤ ਚੱਕਰਵਾਤੀ ਹਵਾਵਾਂ ਦੇ ਕਾਰਨ ਪੰਜਾਬ, ਹਰਿਆਣਾ, ਉੱਤਰ-ਪੂਰਬੀ ਰਾਜਸਥਾਨ ਅਤੇ ਰਾਜਧਾਨੀ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਆਉਂਦੇ ਦਿਨਾਂ ਵਿਚ ਮੀਂਹ ਪੈਣ ਦੀ ਸੰਭਾਵਨਾ।ਆਉਣ ਵਾਲੇ ਹਫ਼ਤੇ ਵਿਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਅਤੇ ਇਸ ਦਾ ਪ੍ਰੇਰਿਤ ਸਰਕੂਲੇਸ਼ਨ ਉੱਤਰੀ ਮੈਦਾਨੀ ਖੇਤਰਾਂ ਵਿੱਚ ਸਥਿਤੀ ਨੂੰ ਬਦਲਣ ਲਈ ਕੰਮ ਕਰ ਰਿਹਾ ਹੈ। 22 ਤੋਂ 28 ਮਈ ਦੇ ਵਿਚਕਾਰ ਕੁਝ ਥਾਵਾਂ ‘ਤੇ ਮੀਂਹ ਅਤੇ ਝੱਖੜ ਦੀ ਸੰਭਾਵਨਾ ਹੈ।

ਉਧਰ, ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਲੁਧਿਆਣਾ, ਪਟਿਆਲਾ, ਚੰਡੀਗੜ੍ਹ, ਮੋਹਾਲੀ, ਅੰਬਾਲਾ, ਕਰਨਾਲ, ਹਿਸਾਰ, ਭਿਵਾਨੀ, ਕੁਰੂਕਸ਼ੇਤਰ, ਰੋਹਤਕ ਅਤੇ ਦਿੱਲੀ-ਐਨਸੀਆਰ ਵਰਗੀਆਂ ਕਈ ਥਾਵਾਂ ‘ਤੇ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ।ਰਾਜਸਥਾਨ ਦੇ ਕੁਝ ਸ਼ਹਿਰਾਂ ਜਿਵੇਂ ਗੰਗਾਨਗਰ, ਜੈਪੁਰ, ਚੁਰੂ, ਸੀਕਰ ਅਤੇ ਭੀਲਵਾੜਾ ਵਿੱਚ ਵੀ ਹਲਕੀ ਬਾਰਿਸ਼ ਦਰਜ ਕੀਤੀ ਗਈ ਹੈ। ਉੱਤਰੀ ਰਾਜਸਥਾਨ ਦੇ ਵੱਖ-ਵੱਖ ਸਟੇਸ਼ਨਾਂ ‘ਤੇ ਗੜੇਮਾਰੀ ਹੋਈ। ਇਨ੍ਹਾਂ ਥਾਵਾਂ ‘ਤੇ ਤਾਪਮਾਨ ਵਿਚ ਕਰੀਬ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।ਅੱਜ ਸ਼ੁੱਕਰਵਾਰ ਤੋਂ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ। ਰਾਜਸਥਾਨ ਅਤੇ ਦਿੱਲੀ ਦੇ ਨਾਲ ਲੱਗਦੇ ਪੰਜਾਬ ਅਤੇ ਹਰਿਆਣਾ ਦੇ ਦੱਖਣੀ ਹਿੱਸਿਆਂ ਵਿੱਚ ਅਗਲੇ ਤਿੰਨ-ਚਾਰ ਦਿਨਾਂ ਵਿੱਚ ਤਾਪਮਾਨ 42 ਤੋਂ 43 ਡਿਗਰੀ ਦੇ ਆਸਪਾਸ ਪਹੁੰਚਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਅਨੁਸਾਰ 19 ਮਈ ਨੂੰ ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਕਈ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਦੂਜੇ ਪਾਸੇ ਪੱਛਮੀ ਬੰਗਾਲ ਦੇ ਵੱਖ-ਵੱਖ ਸਥਾਨਾਂ ‘ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ) ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।