Business Khas

Latest news
ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ

ਆਨ-ਲਾਈਨ ਮੰਗਵਾਈ ਬਿਰਿਆਨੀ ਖਾਣ ਨਾਲ 20 ਸਾਲਾਂ ਕੁੜੀ ਦੀ ਮੌਤ

ਕੇਰਲਾ ਦੀ 20 ਸਾਲਾਂ ਅੰਜੂ ਸ਼੍ਰੀਪਾਰਵਤੀ ਦੀ ਬਿਰਆਨੀ ਖਾਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ, ਅੰਜੂ ਪਾਰਵਤੀ ਨੇ ਰੋਮਾਨੀਆ ਨਾਮ ਦੇ ਰੈਸਟੋਰੈਂਟ ਤੋਂ ਆਨ-ਲਾਈਨ ਕੁਝੀਮੰਥੀ ਨਾਮ ਦੀ ਡਿਸ਼ ਦਾ ਆਰਡਰ ਕੀਤਾ ਸੀ। ਇਹ ਬਿਰਆਨੀ ਖਾਣ ਤੋਂ ਬਾਅਦ ਉਹ ਬੀਮਾਰ ਪੈ ਗਈ ਤੇ ਉਸਦਾ ਇਲਾਜ ਚੱਲ ਰਿਹਾ ਸੀ। ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਲੜਕੀ ਦੇ ਮਾਤਾ-ਪਿਤਾ ਦੀ ਸ਼ਿਕਾਇਤ ਦੇ ਅਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫ਼ਾਰੈਂਸਿਕ ਰਿਪੋਰਟ ਦੇ ਅਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।ਮਰਨ ਵਾਲੀ ਕੁੜੀ ਦਾ ਇੱਕ ਨਿੱਜੀ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਜਿੱਥੋਂ ਉਸਨੂੰ ਕਰਨਾਟਕ ਦੇ ਮੰਗਲੁਰੂ ਦੇ ਦੂਸਰੇ ਹਸਪਤਾਲ ’ਚ ਰੈਫ਼ਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਇਸ ਮਾਮਲੇ ’ਚ ਸੂਬੇ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਖ਼ੁਰਾਕ ਵਿਭਾਗ ਅਧਿਕਾਰੀ ਨੂੰ ਇਸ ਮਾਮਲੇ ਰਿਪੋਰਟ ਬਣਾਉਣ ਲਈ ਕਿਹਾ ਗਿਆ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਫ਼ੂਡ ਪੁਆਈਜ਼ਨਿੰਗ ਦੇ ਤਹਿਤ ਸਬੰਧਤ ਹੋਟਲ ਦੇ ਮਾਲਕ ’ਤੇ ਕਾਰਵਾਈ ਕੀਤੀ ਜਾਵੇਗੀ ਅਤੇ ਫ਼ੂਡ ਸੇਫ਼ਟੀ ਐਂਡ ਸਟੈਂਡਰਡ ਐਕਟ (FSSA) ਤਹਿਤ ਹੋਟਲ ਦਾ ਲਾਇਸੈਂਸ ਰੱਦ ਕੀਤਾ ਜਾਵੇਗਾ। ਇਸਦੇ ਨਾਲ ਹੀ ਡੀ. ਐੱਮ. ਓ. (DMO) ਵਲੋਂ ਕੁੜੀ ਨੂੰ ਦਿੱਤੇ ਗਏ ਇਲਾਜ ਸਬੰਧੀ ਵੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਨਵੇਂ ਸਾਲ ਦੇ ਪਹਿਲੇ ਹਫ਼ਤੇ ’ਚ ਕੋਟੀਅਮ ਮੈਡੀਕਲ ਕਾਲਜ ’ਚ ਇੱਕ ਨਰਸ ਦੀ ਕਥਿਤ ਤੌਰ ’ਤੇ ਕੰਟੀਨ ’ਚੋਂ ਖਾਣਾ ਖਾਣ ਤੋਂ ਬਾਅਦ ਮੌਤ ਹੋ ਗਈ ਸੀ।