Business Khas

You are currently viewing ਆਪ ਨੇ ਕਰਮਜੀਤ ਸਿੰਘ ਅਨਮੋਲ ਨੂੰ ਉਮੀਦਵਾਰ ਐਲਾਨਿਆ

ਆਪ ਨੇ ਕਰਮਜੀਤ ਸਿੰਘ ਅਨਮੋਲ ਨੂੰ ਉਮੀਦਵਾਰ ਐਲਾਨਿਆ

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਕਰਮਜੀਤ ਸਿੰਘ ਅਨਮੋਲ ਨੂੰ ਉਮੀਦਵਾਰਾਂ ਐਲਾਨਿਆਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਪਾਰਟੀ ਨੇ 13 ਵਿਚੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 5 ਮੌਜੂਦਾ ਮੰਤਰੀ ਹਨ। ਇਸ ਤੋਂ ਇਲਾਵਾ ਕਰਮਜੀਤ ਅਨਮੋਲ ਨੂੰ ਮੈਦਾਨ ਵਿਚ ਉਤਾਰਿਆ ਹੈ।ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖੰਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੂੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਕਰਮਜੀਤ ਸਿੰਘ ਅਨਮੋਲ, ਬਠਿੰਡਾ ਤੋਂ ਗੁਰਪ੍ਰੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।