Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਆਪ’ ਸਾਂਸਦ ਰਾਘਵ ਚੱਢਾ ਰਾਜ ਸਭਾ ਤੋਂ ਸਸਪੈਂਡ!

ਆਪ’ ਸਾਂਸਦ ਰਾਘਵ ਚੱਢਾ ਰਾਜ ਸਭਾ ਤੋਂ ਸਸਪੈਂਡ!

ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਰਾਘਵ ਚੱਢਾ ਦੇ ਖਿਲਾਫ ਦਿੱਲੀ ਸੇਵਾ ਬਿੱਲ ‘ਤੇ ਪ੍ਰਸਤਾਵਿਤ ਸਿਲੈਕਟ ਕਮੇਟੀ ਵਿੱਚ ਸਹਿਮਤੀ ਦੇ ਬਗੈਰ ਮਤੇ ‘ਚ ਨਾਮ ਪਾਉਣ ਦੇ ਇਲਜ਼ਾਮ ਲੱਗੇ ਸਨ।

ਰਾਘਵ ਚੱਢਾ ਨੇ ਬੀਤੇ ਦਿਨੀਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਉਨ੍ਹਾਂ ‘ਤੇ ਝੂਠੇ ਮਾਮਲੇ ਪਾ ਕੇ ਭਾਜਪਾ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਕਰਨਾ ਚਾਹੁੰਦੀ ਹੈ ਅਤੇ ਇਹ ਇੱਕ ਸਾਜਿਸ਼ ਰਚੀ ਗਈ ਹੈ। ਦੱਸਣਯੋਗ ਹੈ ਕਿ ਬੀਜੇਪੀ ਵੱਲੋਂ ਰਾਘਵ ਚੱਢਾ ‘ਤੇ ਇਲਜ਼ਾਮ ਲਗਾਇਆ ਗਿਆ ਸੀ ਕਿ ਉਨ੍ਹਾਂ ਵੱਲੋਂ ਮਤੇ ‘ਚ ਬਿਨਾ ਇਜਾਜਤ MPs ਦਾ ਨਾਮ ਪਾ ਕੇ ਫਰਜੀਵਾੜਾ ਕੀਤਾ ਗਿਆ ਸੀ।ਇਸ ‘ਤੇ ਰਾਘਵ ਚੱਢਾ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਰਾਜ ਸਭਾ ਦੀ ਰੂਲ ਬੁਕ ਦੇ ਮੁਤਾਬਕ ਮੈਂਬਰ ਦਾ ਨਾਮ ਪ੍ਰਸ੍ਤਾਵਿਤ ਕੀਤਾ ਜਾ ਸਕਤਾ ਹੈ ਅਤੇ ਕੋਈ ਵੀ ਮੈਂਬਰ ਨਾਮ ਪ੍ਰਸ੍ਤਾਵਿਤ ਕਰ ਸਕਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪੇਪਰ ਦਿਖਾਇਆ ਜਾਵੇ ਜਿਸ ‘ਤੇ ਦਸਤਖ਼ਤ ਹਨ। ਉਨ੍ਹਾਂ ਇਸ ਗੱਲ ‘ਤੇ ਵਾਰ-ਵਾਰ ਜ਼ੋਰ ਪਾਇਆ ਗਿਆ ਕਿ ਉਨ੍ਹਾਂ ਕੋਈ ਹਸਤਾਖਰ ਜਮਾ ਹੀ ਨਹੀਂ ਕਰਵਾਏ।

ਇਹ ਮਾਮਲਾ 7 ਅਗਸਤ ਦਾ ਹੈ ਜਦੋਂ ਰਾਤ 10 ਵਜੇ ਦਿੱਲੀ ਸੇਵਾ ਬਿੱਲ ਰਾਜ ਸਭਾ ਵਿੱਚ ਪਾਸ ਕੀਤਾ ਗਿਆ ਸੀ ਅਤੇ ਇਸ ਤੋਂ ਪਹਿਲਾਂ ‘ਆਪ’ ਸਾਂਸਦ ਰਾਘਵ ਚੱਢਾ ਵੱਲੋਂ ਇਸ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਪ੍ਰਸਤਾਵ ਰੱਖਿਆ ਗਿਆ ਸੀ।

ਹਾਲਾਂਕਿ ਗ੍ਰਿਹ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਸੀ ਕਿ ਰਾਘਵ ਚੱਢਾ ਵੱਲੋਂ ਮਤੇ ‘ਤੇ 5 ਸੰਸਦ ਮੈਂਬਰਾਂ ਦੇ ਜਾਅਲੀ ਦਸਤਖਤ ਕੀਤੇ ਗਏ ਹਨ। ਅਮਿਤ ਸ਼ਾਹ ਨੇ ਇਹ ਵੀ ਕਿਹਾ ਸੀ ਕਿ ਦੋ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਦਸਤਖ਼ਤ ਨਹੀਂ ਕੀਤੇ ਗਏ ਅਤੇ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।