Business Khas

Latest news
ਵੈਸ਼ਨੋ ਦੇਵੀ ਮੰਦਰ ਵਿੱਚ ਆਸਥਾ ਚੜ੍ਹਾਵੇ ਦੀ ਚਾਂਦੀ ਚ 95% ਮਿਲਾਵਟ ਸੈਲਫ਼ ਹੈਲਪ ਗਰੁੱਪਾਂ ਦੀਆਂ ਮੈਂਬਰਾਂ ਨੂੰ ਦਿੱਤੀ ਜਾ ਰਹੀ ‘ਨਿਊ ਚਾਈਲਡ ਐਂਡ ਮਦਰ ਕੇਅਰ’ ਟ੍ਰੇਨਿੰਗ ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ, ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ ਪੰਜਾਬੀ ਗਾਇਕ ਕਰਨ ਔਜਲਾ ਅੱਜ ਬੈਂਗਲੁਰੂ ਵਿੱਚ ਆਪਣੇ ਸ਼ੋਅ 'ਚ 6 ਗੀਤ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਦਿੱਤੇ ਨਿਰਦੇਸ਼ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ 3 ਸਾਲ ਦੀ ਬੱਚੀ ਸਣੇ ਪੂਰੇ ਪਰਿਵਾਰ ਨੇ ਲਿਆ ਫਾਹਾ ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ ग़ालिबाफ़ ने बताया ईरान की अमेरिका के साथ बातचीत में कहां फंसा है पेच
You are currently viewing ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੂੰ ਲੱਗਾ ਵੱਡਾ ਝਟਕਾ ਤਿੰਨ ਮੌਜੂਦਾ ਕੌਂਸਲਰ ਹੋਏ ਅਕਾਲੀ ਦਲ ਵਿੱਚ ਸ਼ਾਮਲ

ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੂੰ ਲੱਗਾ ਵੱਡਾ ਝਟਕਾ ਤਿੰਨ ਮੌਜੂਦਾ ਕੌਂਸਲਰ ਹੋਏ ਅਕਾਲੀ ਦਲ ਵਿੱਚ ਸ਼ਾਮਲ


ਮੋਗਾ, ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਪ੍ਰੇਰਨਾ ਸਦਕਾ ਅੱਜ ਮੋਗਾ ਸ਼ਹਿਰ ਵਿਚ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੂੰ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਨਗਰ ਨਿਗਮ ਮੋਗਾ ਦੇ ਤਿੰਨ ਮੌਜੂਦਾ ਕੌਂਸਲਰ ਗੌਰਵ ਗੁਪਤਾ ਗੁੱਡੂ ਵਾਰਡ ਨੰਬਰ 42 , ਕੌਂਸਲਰ ਰੇਨੂੰ ਬਾਲਾ ਵਾਰਡ ਨੰਬਰ 43 ਅਤੇ ਵਾਰਡ ਨੰਬਰ 23 ਤੋਂ ਕੌਂਸਲਰ ਸਪਨਾ ਨੇ ਆਪ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਸਾਮਿਲ ਹੋਏ ਕੌਂਸਲਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆਕੇ ਹੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਅਤੇ ਉਹ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਤੋਂ ਇਲਾਵਾ ਸ਼ਾਮਲ ਹੋਣ ਵਾਲਿਆਂ ਵਿੱਚ ਪਾਰਟੀ ਪ੍ਰਤੀ ਗਿਲੇ ਸ਼ਿਕਵਿਆਂ ਦੇ ਚੱਲਦਿਆਂ ਨਾਰਾਜ਼ ਚੱਲੇ ਆ ਰਹੇ ਪਾਰਟੀ ਦੇ ,ਮੋਗਾ ਸ਼ਹਿਰੀ ਜਨਰਲ ਸਕੱਤਰ ਅਤੇ ਸਾਬਕਾ ਕੌਂਸਲਰ ਦੀਪਇੰਦਰਪਾਲ ਸਿੰਘ ਸੰਧੂ ਅਤੇ ਸਾਬਕਾ ਕੌਂਸਲਰ ਅਤੇ ਹਲਕਾ ਮੋਗਾ ਦੇ ਅਬਜਰਵਰ ਗੋਵਰਧਨ ਪੋਪਲੀ ਨੇ ਵੀ ਘਰ ਵਾਪਸੀ ਕੀਤੀ। ਜ਼ਿਕਰਯੋਗ ਹੈ ਕਿ ਗੋਵਰਧਨ ਪੋਪਲੀ ਦੀ ਧਰਮ ਪਤਨੀ ਸਰੋਜ ਰਾਣੀ ਵਾਰਡ ਨੰਬਰ 7 ਤੋਂ ਬਤੌਰ ਕੌਂਸਲਰ ਨੁਮਾਇੰਦਗੀ ਕਰ ਰਹੇ ਹਨ।ਉਕਤ ਆਗੂਆਂ ਨੂੰ ਪਿੰਡ ਬਾਦਲ ਵਿਖੇ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਸਾਮਲ ਹੋਣ ਵਾਲਿਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਖੇਤਰੀ ਪਾਰਟੀ ਹੈ ਜਿਸ ਨੇ ਹਮੇਸ਼ਾਂ ਹੀ ਪੰਜਾਬ ਵਿੱਚ ਤਰੱਕੀ ਤੇ ਖੁਸ਼ਹਾਲੀ ਲਿਆਂਦੀ ਅਤੇ ਪੰਜਾਬ ਦਾ ਜੋ ਵੀ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ।