Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜਲੰਧਰ ’ਚ 2.62 ਲੱਖ ਤੋਂ ਵੱਧ ਪਰਿਵਾਰ ਕਵਰ : ਡਿਪਟੀ ਕਮਿਸ਼ਨਰ

ਜਲੰਧਰ, (ਸੰਜੇ ਸ਼ਰਮਾ)-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿੱਚ ਕੁੱਲ 2,62,466 ਯੋਗ ਪਰਿਵਾਰਾਂ ਨੂੰ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਵਰ ਕੀਤਾ ਜਾ ਚੁੱਕਾ ਹੈ। ਇਹ ਪਰਿਵਾਰ 60 ਪ੍ਰਾਈਵੇਟ ਅਤੇ 13 ਸਰਕਾਰੀ ਹਸਪਤਾਲਾਂ ਸਮੇਤ 73 ਸੂਚੀਬੱਧ ਹਸਪਤਾਲਾਂ ਵਿੱਚ ਨਕਦੀ ਰਹਿਤ ਇਲਾਜ ਦਾ ਲਾਭ ਲੈ ਸਕਦੇ ਹਨ।
ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਸ ਸਕੀਮ ਅਧੀਨ ਸੌ ਫੀਸਦੀ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਠੋਸ ਉਪਰਾਲੇ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਹਰੇਕ ਲਾਭਪਾਤਰੀ ਇਸ ਸਿਹਤ ਸੰਭਾਲ ਸਕੀਮ ਦਾ ਲਾਭ ਲੈ ਸਕੇ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਰਜਿਸਟਰ ਲਾਭਪਾਤਰੀ ਸਾਰੇ ਸੂਚੀਬੱਧ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ (ਪ੍ਰਤੀ ਪਰਿਵਾਰ) ਸਿਹਤ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਬਾਕੀ ਰਹਿੰਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਲਈ ਜ਼ਿਲ੍ਹੇ ਭਰ ਵਿੱਚ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਹਰੇਕ ਲਾਭਪਾਤਰੀ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੌਕੇ ’ਤੇ ਰਜਿਸਟ੍ਰੇਸ਼ਨ ਅਤੇ ਈ-ਕਾਰਡ ਬਣਾਉਣ ਲਈ ਯੋਗ ਲਾਭਪਾਤਰੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਅਤੇ ਸੀ.ਐਚ.ਸੀ., ਸਬ ਡਵੀਜ਼ਨਲ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲ ਸਮੇਤ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ’ਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਅਤੇ ਈ-ਕਾਰਡ ਬਣਾਉਣ ਲਈ ਆਧਾਰ ਕਾਰਡ ਜ਼ਰੂਰੀ ਹੈ। ਇਸ ਤੋਂ ਇਲਾਵਾ ਲਾਭਪਾਤਰੀ ਪਾਸ ਪੈਨ ਕਾਰਡ, ਰਾਸ਼ਨ ਕਾਰਡ ਜਾਂ ਰਜਿਸਟਰਡ ਉਸਾਰੀ ਵਰਕਰ ਕਾਰਡ, ਪੱਤਰਕਾਰ ਪਛਾਣ ਪੱਤਰ (ਪ੍ਰੈਸ ਸ਼ਨਾਖਤੀ ਅਤੇ ਪ੍ਰੈਸ ਮਾਨਤਾ ਕਾਰਡ), ਅਤੇ ਕਿਸਾਨ ਆਈਡੀ (ਜੇ.ਫਾਰਮ) ਲਾਜ਼ਮੀ ਹੋਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਤਹਿਤ ਲੋਕ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿੱਚ 5 ਲੱਖ (ਪ੍ਰਤੀ ਪਰਿਵਾਰ) ਤੱਕ ਦੇ ਨਗਦੀ ਰਹਿਤ ਇਲਾਜ ਦਾ ਲਾਭ ਲੈ ਸਕਦੇ ਹਨ। ਸ਼੍ਰੀ ਸਾਰੰਗਲ ਨੇ ਕਿਹਾ ਕਿ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਉਸਾਰੀ ਕਿਰਤੀ, ਐਸ.ਈ.ਸੀ.ਸੀ. ਲਾਭਪਾਤਰੀ, ਛੋਟੇ ਵਪਾਰੀ, ਪੱਤਰਕਾਰ ਅਤੇ ਜੇ-ਫਾਰਮ ਧਾਰਕ ਕਿਸਾਨ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ ਅਤੇ ਲਾਭਪਾਤਰੀ ਆਪਣੀ ਯੋਗਤਾ sha.punjab.gov.in ‘ਤੇ ਚੈੱਕ ਕਰ ਸਕਦੇ ਹਨ। ਜਦਕਿ ਸਮਾਜਿਕ-ਆਰਥਿਕ ਜਾਤੀ ਜਨਗਣਨਾ 2011 ਅਨੁਸਾਰ ਸਾਰੇ ਪੀਐਮਜੇਏਵਾਈ ਪਰਿਵਾਰ (ਨੀਲੇ ਕਾਰਡ ਧਾਰਕ ਪਰਿਵਾਰ) bis.pmjay.gov.in ‘ਤੇ ਯੋਗਤਾ ਚੈਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਅਤੇ ਸਿਹਤ ਵਿਭਾਗ ਨੂੰ ਸੀ.ਐਸ.ਸੀਜ਼, ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਨਿਰਵਿਘਨ ਰਜਿਸਟ੍ਰੇਸ਼ਨ ਲਈ ਮਿਉਂਸਪਲ ਕੌਂਸਲਰਾਂ, ਬੀਡੀਪੀਓਜ਼ ਅਤੇ ਸੀਐਸਸੀਜ਼ ਮੁਖੀਆਂ ਨਾਲ ਮੀਟਿੰਗਾਂ ਕਰਨ ਲਈ ਵੀ ਕਿਹਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ 147.93 ਕਰੋੜ ਰੁਪਏ ਤੋਂ ਵੱਧ ਦੇ ਕੁੱਲ 1,26,145 ਕਲੇਮ ਪਾਸ ਕੀਤੇ ਜਾ ਚੁੱਕੇ ਹਨ।