Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਆਵਾਰਾ ਪਸ਼ੂਆਂ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ, ਭੈਣ-ਭਰਾ ਨਹਿਰ ‘ਚ ਡਿੱਗੇ, ਭੈਣ ਦੀ ਮੌਤ

ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁਕੇਰੀਆਂ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਭੈਣ ਦੀ ਮੌਤ ਹੋ ਗਈ ਅਤੇ ਭਰਾ ਗੰਭੀਰ ਰੂਪ ਵਿੱਚ ਜ਼ਖਮੀ ਹੈ। ਜਾਣਕਾਰੀ ਅਨੁਸਾਰ ਮੁਕੇਰੀਆਂ ਦੇ ਪਿੰਡ ਸਿੰਗੋਵਾਲ ਦੀ ਨਹਿਰ ਵਿੱਚ ਮੋਟਰ ਸਾਈਕਲ ਸਵਾਰ ਭੈਣ-ਭਰਾ ਡਿੱਗ ਪਏ। ਹਾਦਸੇ ਵਿੱਚ ਭੈਣ ਦੀ ਮੌਤ ਹੋ ਗਈ।

ਦੱਸ ਦਈਏ ਕਿ 19 ਸਾਲ ਦੀ ਨਿਤਿਕਾ ਦਾ ਵਿਆਹ ਮਹਿਜ਼ ਇੱਕ ਮਹੀਨਾ ਪਹਿਲਾਂ ਹੋਇਆ ਸੀ। ਭੈਣ-ਭਰਾ ਦਵਾਈ ਲੈ ਕੇ ਪਿੰਡ ਸਿੰਗੋਵਾਲ ਨੂੰ ਪਰਤ ਰਹੇ ਸਨ ਤਾਂ ਨਹਿਰ ‘ਤੇ ਆਵਾਰਾ ਪਸ਼ੂ ਲੜ ਰਹੇ ਸਨ। ਪਸ਼ੂਆਂ ਦੀ ਲੜਾਈ ਕਾਰਨ ਮੋਟਰ ਸਾਈਕਲ ਭੈਣ-ਭੈਣ ਨਹਿਰ ‘ਚ ਡਿੱਗ ਗਏ। ਹਾਦਸੇ ਵਿੱਚ ਨਿਤਿਕਾ ਦੀ ਮੌਤ ਹੋ ਗਈ ਅਤੇ 22 ਸਾਲਾ ਭਰਾ ਰਮਨ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਦਾ ਇਲਾਜ ਮੁਕੇਰੀਆਂ ਦੇ ਹਸਪਤਾਲ ਵਿੱਚ ਚਲ ਰਿਹਾ ਹੈ।