Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ

ਆਸਿਮ ਰਿਆਜ਼ ਨੇ ਆਪਣੇ ਬ੍ਰੇਕਅੱਪ ਦੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਖ਼ਬਰ

ਪੰਜਾਬ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਹਿਮਾਂਸ਼ੀ ਖੁਰਾਨਾ ਅਤੇ ਆਸਿਮ ਰਿਆਜ਼ ਇਨ੍ਹੀਂ ਦਿਨੀਂ ਮੁੜ ਇੱਕ ਵਾਰ ਸੁਰਖੀਆਂ ‘ਚ ਆ ਗਏ ਹਨ। ਹਿਮਾਂਸ਼ੀ ਤੇ ਆਸਿਮ ਰਿਆਜ਼ ਦੀ ਲਵ ਸਟੋਰੀ ਤੋਂ ਹਰ ਕੋਈ ਜਾਣੂ ਹੈ ਪਰ ਹਾਲ ਹੀ ‘ਚ ਖ਼ਬਰ ਚਰਚਾ ਵਿੱਚ ਹੈ ਕਿ ਹਿਮਾਂਸ਼ੀ ਤੇ ਆਸਿਮ ਵੱਖ ਹੋ ਗਏ ਹਨ।

ਦਰਅਸਲ ਹਿਮਾਂਸ਼ੀ ਤੇ ਆਸਿਮ ਦੋਹਾਂ ਨੇ ਸੋਸ਼ਲ ਮੀਡੀਆ ਅਕਾਊਂਟਸ ਤੋਂ ਇੱਕ ਦੂਜੇ ਦੀਆਂ ਤਸਵੀਰਾਂ ਡਿਲੀਟ ਕਰ ਦਿੱਤੀਆਂ ਹਨ, ਜਿਸ ਦੇ ਚੱਲਦੇ ਫੈਨਜ਼ ਬੇਹੱਦ ਹੈਰਾਨ ਹਨ ਪਰ ਇਸ ਤੋਂ ਇਲਾਵਾ ਹਾਲ ਹੀ ਵਿੱਚ ਆਸਿਮ ਰਿਆਜ਼ ਨੇ ਟਵੀਟ ਕੀਤਾ ਹੈ ਜਿਸ ਵਿੱਚ ਲਿਖਿਆ ਹੈ ”ਅਬ ਸਾਥ ਨਹੀਂ…” ਅਤੇ ਲਿਖਿਆ ਹੈ ਕਿ ”ਅਬ ਸਾਥ ਨਹੀਂ…” ਮਿਊਜ਼ਿਕ ਵੀਡੀਓ 17 ਮਈ ਨੂੰ ਰਾਤ 12 ਵਜੇ ਰਿਲੀਜ਼ ਹੋਵੇਗਾ…!! ਪਰ ਫੈਨਸ ਇਸ ਨੂੰ ਦੋਵਾਂ ਦਾ ਬ੍ਰੇਕਅੱਪ ਸਮਝ ਰਹੇ ਹਨ ਜਦਕਿ ਆਸਿਮ ਰਿਆਜ਼ ਦਾ ਮਿਊਜ਼ਿਕ ਵੀਡੀਓ ”ਅਬ ਸਾਥ ਨਹੀਂ…” 17 ਮਈ ਨੂੰ ਰਾਤ 12 ਵਜੇ ਰਿਲੀਜ਼ ਹੋਣ ਜਾ ਰਿਹਾ ਹੈ। ਹਿਮਾਂਸ਼ੀ ਖੁਰਾਨਾ ਅਤੇ ਆਸਿਮ ਰਿਆਜ਼ ਨੇ ਹਾਲਾਂਕਿ ਇਸ ਬਾਰੇ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਹੈ। ਦੱਸ ਦੇਈਏ ਕਿ ਹਿਮਾਂਸ਼ੀ ਅਤੇ ਆਸਿਮ ਦੀ ਮੁਲਾਕਾਤ ਰਿਐਲਿਟੀ ਸ਼ੋਅ ਬਿੱਗ ਬੌਸ 13 ‘ਤੇ ਹੋਈ ਸੀ। ਹਿਮਾਂਸ਼ੀ ਨੇ ਨੈਸ਼ਨਲ ਟੈਲੀਵਿਜ਼ਨ ‘ਤੇ ਇਕ-ਦੂਜੇ ਲਈ ਆਪਣੇ ਪਿਆਰ ਦਾ ਇਜ਼ਹਾਰ ਕਰਨ ਤੋਂ ਬਾਅਦ ਆਪਣੇ ਨੌਂ ਸਾਲ ਦੇ ਬੁਆਏਫ੍ਰੈਂਡ ਚਾਉ ਨਾਲ ਬ੍ਰੇਕਅੱਪ ਕਰ ਲਿਆ ਸੀ।