ਚੰਡੀਗੜ੍ਹ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 26 ਤੋਂ 28 ਨਵੰਬਰ ਦੇਸ਼ ਭਰ ਵਿੱਚ ਦਿਨੇ ਰਾਤ ਚੱਲਣ ਵਾਲੇ ਕਿਸਾਨ ਮੋਰਚੇ ਦੀਆਂ ਮੰਗਾਂ ਸਾਰੀਆਂ ਫਸਲਾਂ ਉੱਪਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸੀ2+50% ਵਾਲੇ ਫਾਰਮੂਲੇ ਨਾਲ ਲਾਭਕਾਰੀ ਐਮ ਐੱਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ। ਇਸ ਬਾਰੇ ਸਰਕਾਰ ਦੁਆਰਾ ਗਠਿਤ ਕਮੇਟੀ ਅਤੇ ਉਸਦਾ ਐਲਾਨਿਆ ਏਜੰਡਾ ਕਿਸਾਨਾਂ ਦੁਆਰਾ ਰੱਖੀਆਂ ਗਈਆਂ ਮੰਗਾਂ ਤੋਂ ਉਲਟ ਹੈ। ਇਸ ਕਮੇਟੀ ਨੂੰ ਭੰਗ ਕਰਦੇ ਹੋਏ ਸਾਰੀਆਂ ਫਸਲਾਂ ਦੀ ਵਿਕਰੀ ਲਾਭਕਾਰੀ ਐੱਮ ਐੱਸ ਪੀ ‘ਤੇ ਕਰਨ ਦੀ ਗਰੰਟੀ ਵਾਸਤੇ ਸਹੀ ਕਮੇਟੀ ਗਠਿਤ ਕੀਤੀ ਜਾਵੇ।2. ਲਗਾਤਾਰ ਵਧ ਰਹੇ ਖੇਤੀ ਲਾਗਤ ਖਰਚੇ ਅਤੇ ਫ਼ਸਲਾਂ ਦੇ ਲਾਭਕਾਰੀ ਮੁੱਲ ਨਾ ਮਿਲਣ ਕਾਰਨ ਭਾਰੀ ਕਰਜ਼-ਜਾਲ਼ ਵਿੱਚ ਫਸੇ 80% ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਕੀਤੇ ਜਾ ਰਹੇ ਹਨ। ਇਸ ਕਰਜ਼-ਜਾਲ਼ ਵਿੱਚੋਂ ਕੱਢਣ ਲਈ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜ਼ੇ ਖ਼ਤਮ ਕੀਤੇ ਜਾਣ। ਕਿਸਾਨ ਅੰਦੋਲਨ ਦੌਰਾਨ ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਜਿਹੜੇ ਪੁਲਿਸ ਕੇਸ ਕਿਸਾਨਾਂ ਸਿਰ ਮੜ੍ਹੇ ਗਏ ਹਨ ਉਹ ਤੁਰੰਤ ਵਾਪਸ ਲਏ ਜਾਣ।
