Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਇੱਕ ਵਿਅਕਤੀ ਆਪਣੀ ਕੱਟੀ ਹੋਈ ਉਂਗਲਾਂ ਲੈ ਕੇ ਖੁਦ ਹਸਪਤਾਲ ਪਹੁੰਚਇਆ ਪਹੁੰਚਿਆ

ਚੰਡੀਗੜ੍ਹ ਦੇ PGI ਹਸਪਤਾਲ ਤੋਂ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਮੰਗਲਵਾਰ ਨੂੰ ਇੱਕ ਵਿਅਕਤੀ ਆਪਣੀ ਕੱਟੀ ਹੋਈ ਉਂਗਲਾਂ ਲੈ ਕੇ ਹਸਪਤਾਲ ਪਹੁੰਚਿਆ ਜਿਸ ਨੂੰ ਦੇਖ ਕਿ ਡਾਕਟਰ ਵੀ ਹੈਰਾਨ ਰਹਿ ਗਏ। ਜਾਣਕਾਰੀ ਮੁਤਾਬਿਕ ਵਿਅਕਤੀ ਭਗਵਾਨਪੁਰ ਵਿੱਚ ਕਾਂਸਲ ਇੰਜੀਨੀਅਰਿੰਗ ਵਿੱਚ ਇੱਕ ਰੇਲ ਕੋਚ ਪਾਰਟਸ ਫੈਕਟਰੀ ਵਿੱਚ ਸਹਾਇਕ ਵਜੋਂ ਕੰਮ ਕਰਦਾ ਹੈ।

ਦੱਸ ਦੇਈਏ ਕਿ ਫੈਕਟਰੀ ਵਿੱਚ ਕੰਮ ਕਰਨ ਦੌਰਾਨ ਉਸਦੀਆਂ ਦੋ ਉਂਗਲਾਂ ਮਸ਼ੀਨ ਨਾਲ ਕੱਟ ਗਈਆਂ। ਜਿਸ ਤੋਂ ਬਾਅਦ ਵਿਅਕਤੀ ਆਪਣੇ ਇੱਕ ਸਾਥੀ ਨਾਲ ਨੇੜਲੇ ਡੇਰਾਬੱਸੀ ਦੇ ਸਿਵਲ ਹਸਪਤਾਲ ਪਹੁੰਚਿਆ ਜਿੱਥੇ ਉਸਨੂੰ ਇਕ ਆਇਸ ਬਾਕਸ ਉਪਲਬਧ ਕਰ ਚੰਡੀਗੜ੍ਹ PGI ਹਸਪਤਾਲ ਰੈਫਰ ਕਰ ਦਿੱਤਾ। ਵਿਅਕਤੀ ਆਪਣੇ ਸਾਥੀ ਨਾਲ ਇੱਕ ਘੰਟੇ ਦਾ ਬੱਸ ਵਿੱਚ ਸਫ਼ਰ ਕਰ PGI ਪਹੁੰਚਿਆ। PGI ਦੇ ਡਾਕਟਰ ਨੇ ਤੁਰੰਤ ਉਸਦਾ ਇਲਾਜ਼ ਸ਼ੁਰੂ ਕਰ ਦਿੱਤਾ। ਵਿਅਕਤੀ ਦਾ ਇਲਾਜ਼ ਸਮੇਂ ਸਿਰ ਹੋ ਗਿਆ ਪਰ ਵਿਅਕਤੀ ਨੇ ਦੋਸ਼ ਲਗਾਇਆ ਕਿ ਨਾ ਹੀ ਉਸਨੂੰ ਫੈਕਟਰੀ ਵੱਲੋਂ ਕੋਈ ਸਹਾਇਤਾ ਦਿੱਤੀ ਗਈ ਅਤੇ ਨਾ ਹੀ ਸਿਵਲ ਹਸਪਤਾਲ ਵੱਲੋਂ ਕੋਈ ਐਮਬੂਲੈਂਸ ਦਾ ਪ੍ਰਬੰਧ ਕਰਕੇ ਦਿੱਤਾ ਗਿਆ। ਇੱਕ ਪਾਸੇ ਪਰਵਾਸੀ ਨੌਜਵਾਨਾਂ ਦੀ ਹਿੰਮਤ ਹੈ, ਦੂਜੇ ਪਾਸੇ ਫੈਕਟਰੀ ਪ੍ਰਬੰਧਕਾਂ ਅਤੇ ਸਿਹਤ ਅਧਿਕਾਰੀਆਂ ਦੀ ਅਣਗਹਿਲੀ ਸਾਹਮਣੇ ਆਈ ਹੈ।