Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਐਨ.ਐਸ.ਵੀ. ਫੋਰਟਨਾਈਟ ਅਤੇ ਜਨਸੰਖਿਆ ਸਥਿਰਤਾ ਪੰਦਰਵਾੜੇ ਦੌਰਾਨ ਵਧੀਆ ਕਾਰਗੁਜਾਰੀ ਲਈ ਏ.ਐਨ.ਐਮਜ. ਅਤੇ ਆਸ਼ਾ ਵਰਕਰਜ਼ ਨੂੰ ਦਿੱਤੇ ਸਨਮਾਨ ਚਿੰਨ੍ਹ

संजय शर्मा

ਜਲੰਧਰ,( ਸੰਜੇ ਸ਼ਰਮਾ ਸਿਹਤ ਵਿਭਾਗ ਜਲੰਧਰ ਵੱਲੋਂ ਦਫ਼ਤਰ ਸਿਵਲ ਸਰਜਨ ਵਿਖੇ ਸ਼ੁੱਕਰਵਾਰ ਨੂੰ ਸਿਵਲ ਸਰਜਨ ਡਾ. ਰਮਨ ਸ਼ਰਮਾ ਦੀ ਅਗਵਾਈ ਵਿੱਚ ਜਿਲ੍ਹਾ ਪੱਧਰੀ “ਆਓ ਮਨਾਈਏ ਧੀਆਂ ਦੀ ਲੋਹੜੀ” ਦੇ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਮਨ ਸ਼ਰਮਾ, ਮੈਡੀਕਲ ਸੁਪਰਡੈਂਟ ਡਾ. ਰਾਜੀਵ ਸ਼ਰਮਾ, ਵਿਦਯਾ ਰਤਨ ਫਾਉਂਡੇਸ਼ਨ ਦੇ ਪ੍ਰੈਜੀਡੈਂਟ ਡਾ. ਬਲਰਾਜ ਗੁਪਤਾ ਅਤੇ ਸਮੂਹ ਪ੍ਰੋਗਰਾਮ ਅਫ਼ਸਰਾਂ ਵੱਲੋਂ ਲੋਹੜੀ ਬਾਲਣ ਦੀ ਰਸਮ ਅਦਾ ਕੀਤੀ ਗਈ।

ਸਮਾਰੋਹ ਦੌਰਾਨ ਸਿਹਤ ਵਿਭਾਗ ਜਲੰਧਰ ਵੱਲੋਂ 31 ਧੀਆਂ ਨੂੰ ਸਨਮਾਨਤ ਕੀਤਾ ਗਿਆ। ਇਸਦੇ ਨਾਲ ਹੀ ਐਨ.ਐਸ.ਵੀ. ਫੋਰਟਨਾਈਟ ਅਤੇ ਜਨਸੰਖਿਆ ਸਥਿਰਤਾ ਪੰਦਰਵਾੜੇ ਦੌਰਾਨ ਵਧੀਆ ਕਾਰਗੁਜਾਰੀ ਲਈ ਏ.ਐਨ.ਐਮਜ. ਅਤੇ ਆਸ਼ਾ ਵਰਕਰਜ਼ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ। ਐਸ.ਜੀ.ਐਲ. ਨਰਸਿੰਗ ਕਾਲਜ ਸੈਮੀ ਜਲੰਧਰ ਦੀਆਂ ਵਿਦਿਆਰਥਣਾਂ ਵੱਲੋਂ ਲੋਹੜੀ ਦੇ ਗੀਤ ਗਾਉਂਦਿਆਂ ਗਿੱਧਾ ਪੇਸ਼ ਕਰਕੇ “ਧੀਆਂ ਦੀ ਲੋਹੜੀ” ਦੇ ਇਸ ਪ੍ਰੋਗਰਾਮ ‘ਚ ਰੋਣਕਾਂ ਲਗਾ ਦਿੱਤੀਆਂ। 

ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਲੋਹੜੀ ਦੇ ਸ਼ੁਭ ਮੌਕੇ ‘ਤੇ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਵਿਸ਼ੇਸ਼ ਤੌਰ ‘ਤੇ ਸਤਿਕਾਰ ਦਿੰਦੇ ਹੋਏ ਸਟੇਜ਼ ਤੇ ਵਿਰਾਜਮਾਨ ਹੋਣ ਲਈ ਕਿਹਾ ਗਿਆ ਅਤੇ ਸਮਾਜ ਨੂੰ ਧੀਆਂ ਦੀ ਲੋਹੜੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਧੀਆਂ ਦੀ ਲੋਹੜੀ ਪਾਉਣ ਦਾ ਇੱਕੋ ਮਕਸਦ ਹੈ ਕਿ ਸਮਾਜ ਨੂੰ ਇੱਕ ਚੰਗਾ ਸੁਨੇਹਾ ਦਿੱਤਾ ਜਾਵੇ ਕਿ ਜੇਕਰ ਮੁੰਡੇ ਘਰ ਦਾ ਦੀਪਕ ਨੇ ਤਾਂ ਕੁੜੀਆਂ ਵੀ ਘਰ ਦੀ ਰੋਣਕ ਹੁੰਦੀਆਂ ਹਨ। ਧੀਆਂ ਹਰ ਦੁੱਖ-ਸੁੱਖ ਵਿੱਚ ਮਾਪਿਆਂ ਦਾ ਸਾਥ ਦਿੰਦੀਆਂ ਹਨ। ਸਮਾਜ ਵਿੱਚ ਮੁੰਡਿਆਂ ਦੇ ਨਾਲ-ਨਾਲ ਕੁੜੀਆਂ ਦਾ ਵੀ ਬਰਾਬਰ ਦਾ ਯੋਗਦਾਨ ਹੈ ਅਤੇ ਦੋਵੇਂ ਮਿਲਕੇ ਇੱਕ ਵਧੀਆ ਸਮਾਜ ਦਾ ਨਿਰਮਾਣ ਕਰ ਸਕਦੇ ਹਨ।