Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਔਰਤ ਨੇ ਐਂਬੂਲੈਂਸ ਵਿੱਚ ਦਿੱਤਾ ਬੱਚੇ ਨੂੰ ਜਨਮ, ਨਵਜੰਮੇ ਬੱਚੇ ਦੀ ਐਂਬੂਲੈਂਸ ਵਿੱਚ ਹੀ ਹੋਈ ਮੌਤ

ਪੰਜਾਬ ਦੇ ਫਤਿਹਗੜ੍ਹ ਸਾਹਿਬ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਥੇ ਦੇ ਸਿਵਲ ਹਸਪਤਾਲ ਤੋਂ ਡਿਲਵਰੀ ਦੇ ਲਈ ਸਰਕਾਰੀ ਹਸਪਤਾਲ ਚੰਡੀਗੜ੍ਹ ਵਿਖੇ ਰੈਫਰ ਗਰਭਵਤੀ ਔਰਤ ਨੇ ਰਸਤੇ ਵਿੱਚ 108 ਐਂਬੂਲੈਂਸ ਵਿੱਚ ਮੁੰਡੇ ਨੂੰ ਜਨਮ ਦਿੱਤਾ, ਪਰ ਨਵਜੰਮੇ ਬੱਚੇ ਦੀ ਥੋੜ੍ਹੇ ਸਮੇਂ ਵਿੱਚ ਐਂਬੂਲੈਂਸ ਵਿੱਚ ਹੀ ਮੌਤ ਹੋ ਗਈ।

ਇਸ ਦੌਰਾਨ ਐਂਬੂਲੈਂਸ ਵਾਪਸ ਸਿਵਲ ਹਸਪਤਾਲ ਵਿੱਚ ਆਈ ਅਤੇ ਔਰਤ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਔਰਤ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

ਪੀੜਤ ਔਰਤ ਦਿਲਪ੍ਰੀਤ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਵਾਸੀ ਗੋਪਾਲ ਕੋਟਲਾ ਨੇ ਦੱਸਿਆ ਕਿ ਉਸ ਦੀ ਪਤਨੀ ਜੋ ਗਰਭਵਤੀ ਸੀ ਉਸ ਦੇ ਦਰਦ ਹੋਣ ਲੱਗਾ ਸੀ ਅਤੇ ਉਹ ਬਾਅਦ ਦੁਪਹਿਰ ਆਪਣੀ ਪਤਨੀ ਨੂੰ ਸਿਵਲ ਹਸਪਤਾਲ ਲੈ ਆਇਆ ਤੇ ਮੌਕੇ ‘ਤੇ ਮੌਜੂਦ ਡਾਕਟਰਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਚੰਡੀਗੜ੍ਹ ਰੈਫਰ ਕਰ ਦਿੱਤਾ। ਜਦੋ ਉਹ ਐਂਬੂਲੈਂਸ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਨੇੜੇ ਪਹੁੰਚੀ ਤਾਂ ਔਰਤ ਨੇ ਬੱਚੇ ਨੂੰ ਜਨਮ ਦੇ ਦਿੱਤਾ ਪਰ ਕੁਝ ਸਮੇਂ ਬਾਅਦ ਨਵਜੰਮੇ ਬੱਚੇ ਦੀ ਮੌਤ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ।

ਇਸ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਿੰਦਰ ਸਿੰਘ ਨੇ ਕਿਹਾ ਕਿ ਔਰਤ ਬੱਸੀ ਹਸਪਤਾਲ ਵਿੱਚੋਂ ਰੈਫਰ ਹੋ ਕੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਆਈ ਸੀ ਅਤੇ ਬੱਚੇ ਦਾ ਭਾਰ ਘੱਟ ਹੋਣ ਕਰਕੇ ਉਸ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।