Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਕਮਿਸ਼ਨਰੇਟ ਪੁਲਿਸ ਨੇ ਦੋ ਲੁਟੇਰਿਆਂ ਨੂੰ ਕੀਤਾ ਕਾਬੂ 

ਕਮਿਸ਼ਨਰੇਟ ਪੁਲਿਸ ਨੇ ਦੋ ਲੁਟੇਰਿਆਂ ਨੂੰ ਕੀਤਾ ਕਾਬੂ 

ਜਲੰਧਰ, ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ

ਮੁਕੱਦਮਾ ਨੰਬਰ 22 ਮਿਤੀ 05.02.2025 ਅਧੀਨ 304(2), 3(5) ਬੀ.ਐਨ.ਐਸ ਥਾਣਾ ਭਾਰਗੋ ਕੈਂਪ, ਜਲੰਧਰ, ਥਾਣਾ ਭਾਰਗੋ ਕੈਂਪ, ਜਲੰਧਰ ਵਿਖੇ ਮਹੇਸ਼ ਇੰਦਰ ਸਿੰਘ ਪੁੱਤਰ ਕਰਤਾਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ। ਉਹਨਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਤੋਂ ਸੋਨੇ ਦੀਆਂ ਵਾਲੀਆਂ ਦੀ ਖੋਹ ਹੋਈ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਤਫਤੀਸ਼ ਦੇ ਆਧਾਰ ’ਤੇ ਮੁਲਜ਼ਮ ਦੀ ਪਛਾਣ ਭੁਪਿੰਦਰ ਸਿੰਘ ਉਰਫ਼ ਬਬਲੂ ਪੁੱਤਰ ਗੁਰਦੇਵ ਸਿੰਘ ਵਾਸੀ 41, ਪੰਜਾਬੀ ਬਾਗ, ਪਠਾਨਕੋਟ ਰੋਡ, ਜਲੰਧਰ ਅਤੇ ਵਿਕਰਮ ਵਰਮਾ, ਪੁੱਤਰ ਨੀਮ ਬਹਾਦੁਰ, ਜੋ ਇੰਡਸਟਰੀਅਲ ਟਾਊਨ, ਵਜੋਂ ਕੀਤੀ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਇੱਕ ਸਪਲੈਂਡਰ ਮੋਟਰਸਾਈਕਲ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.07-ਏ.ਐਕਸ-6371 ਹੈ, ਬਰਾਮਦ ਕੀਤਾ ਹੈ, ਜੋ ਕੁਝ ਦਿਨ ਪਹਿਲਾਂ ਚੋਰੀ ਹੋਇਆ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।