Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ

ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ

ਜਲੰਧਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਥਾਨਕ ਰੈੱਡ ਕਰਾਸ ਦਿਵਿਆਂਗ ਸਕੂਲ ਵਿਖੇ ਪਹੁੰਚ ਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਹੋਲੀ ਦਾ ਤਿਉਹਾਰ ਮਨਾਇਆ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੱਚਿਆਂ ਨੂੰ ਫ਼ਲ ਤੇ ਪਿਚਕਾਰੀਆਂ ਆਦਿ ਦੀ ਵੰਡ ਕੀਤੀ ਅਤੇ ਗੁਲਾਲ ਲਾ ਕੇ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਬੱਚਿਆਂ ਨਾਲ ਸਮਾਂ ਬਿਤਾ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਖੁਸ਼ੀ ਅਤੇ ਸਕੂਨ ਮਿਲਿਆ ਹੈ।

ਡਾ. ਅਗਰਵਾਲ ਨੇ ਕਿਹਾ ਕਿ ਹੋਲੀ ਜਿਥੇ ਬੁਰਾਈ ਨੂੰ ਖ਼ਤਮ ਕਰਨ ਅਤੇ ਚੰਗਿਆਈ ਨੂੰ ਅਪਨਾਉਣ ਦਾ ਪ੍ਰਤੀਕ ਹੈ ਉਥੇ ਹੋਲੀ ਦੇ ਰੰਗ ਵਿਭਿੰਨਤਾ ਵਿੱਚ ਏਕਤਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਰੰਗਾਂ ਦਾ ਇਹ ਤਿਉਹਾਰ ਸਮਾਜ ਵਿੱਚ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ।

ਉਨ੍ਹਾਂ ਇਸ ਮੌਕੇ ਜ਼ਿਲ੍ਹਾ ਵਾਸੀਆਂ ਦੀ ਜ਼ਿੰਦਗੀ ਵਿੱਚ ਖੁਸ਼ੀ, ਉਤਸ਼ਾਹ, ਸ਼ਾਂਤੀ ਅਤੇ ਖੁਸ਼ਹਾਲੀ ਲਈ ਕਾਮਨਾ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਰੈੱਡ ਕਰਾਸ ਦਿਵਿਆਂਗ ਸਕੂਲ ਦੇ ਪ੍ਰਿੰਸੀਪਲ ਪੀ.ਐਨ. ਸ਼ਰਮਾ ਅਤੇ ਸਕੂਲ ਦਾ ਸਮੁੱਚਾ ਸਟਾਫ਼ ਵੀ ਮੌਜੂਦ ਸੀ।