Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਕਰਤਾਪੁਰ ‘ਚ ਵਾਪਰੀ ਘਨੌਣੀ ਘਟਨਾ, ਔਰਤ ਨੂੰ ਨਗਨ ਕਰਕੇ ਤਿੰਨ ਨੌਜਵਾਨਾਂ ਨੇ ਬੁਰੀ ਤਰ੍ਹਾਂ ਕੁੱਟਿਆ

ਕਰਤਾਪੁਰ ‘ਚ ਵਾਪਰੀ ਘਨੌਣੀ ਘਟਨਾ, ਔਰਤ ਨੂੰ ਨਗਨ ਕਰਕੇ ਤਿੰਨ ਨੌਜਵਾਨਾਂ ਨੇ ਬੁਰੀ ਤਰ੍ਹਾਂ ਕੁੱਟਿਆ

ਜਲੰਧਰ ‘ਚ ਘਿਨੌਣੀ ਘਟਨਾ ਵਾਪਰ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਘਟਨਾ ਬਾਰੇ ਸੁਣ ਕੇ ਹਰ ਕੋਈ ਸੁੰਨ ਹੋ ਰਿਹਾ ਹੈ। ਤਿੰਨ ਨੌਜਵਾਨਾਂ ਨੇ ਇੱਕ ਔਰਤ ਨੂੰ ਨੰਗਾ ਕਰਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ। ਉਸ ਦੇ ਗੁਪਤ ਅੰਗਾਂ ਸਮੇਤ ਹੋਰ ਥਾਵਾਂ ‘ਤੇ ਲੱਤਾਂ ਮਾਰੀਆਂ ਅਤੇ ਮੁੱਕੇ ਮਾਰੇ ਗਏ। ਉਸ ਨੇ ਔਰਤ ਨੂੰ ਵਾਲਾਂ ਤੋਂ ਫੜਿਆ ਹੋਇਆ ਸੀ। ਮੁਲਜ਼ਮ ਨੇ ਔਰਤ ਦੇ ਗੁਪਤ ਅੰਗਾਂ ਨੂੰ ਲੱਤ ਮਾਰਨ ਦੀਆਂ ਦੋ ਵੀਡੀਓ ਵੀ ਬਣਾਈਆਂ ਅਤੇ ਫਿਰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀਆਂ। ਇਸ ਵਾਰਦਾਤ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।ਔਰਤ ਮੁਲਜ਼ਮਾਂ ਨੂੰ ਪੈਸੇ ਦੇਣ ਲਈ ਕਹਿੰਦੀ ਰਹੀ, ਪਰ ਉਨ੍ਹਾਂ ਨੇ ਗੱਲ ਨਹੀਂ ਸੁਣੀ ਅਤੇ ਉਸ ਦੀ ਕੁੱਟਮਾਰ ਕਰਦੇ ਰਹੇ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਵੀਡੀਓ ਦੇਰ ਰਾਤ ਕਰਤਾਰਪੁਰ ਨੇੜੇ ਇਕ ਖੇਤ ਵਿਚ ਬਣਾਈਆਂ ਗਈਆਂ ਸਨ। ਹਾਲਾਂਕਿ ਅਜੇ ਤੱਕ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਹੈ ਕਿ ਇਹ ਵੀਡੀਓ ਕਦੋਂ ਦੇ ਹਨ। ਔਰਤ ਨੇ ਵੀ ਕਿਸੇ ਥਾਣੇ ਵਿੱਚ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ।