Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਕਰਤਾਰਪੁਰ ਹਲਕੇ ਦੇ 5 ਸਰਕਾਰੀ ਸਕੂਲਾਂ ’ਚ 20.98 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕਰਤਾਰਪੁਰ ਹਲਕੇ ਦੇ 5 ਸਰਕਾਰੀ ਸਕੂਲਾਂ ’ਚ 20.98 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕਰਤਾਰਪੁਰ/ਜਲੰਧਰ,  ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਬਲਕਾਰ ਸਿੰਘ ਵੱਲੋਂ ਅੱਜ ਹਲਕੇ ਦੇ 5 ਸਰਕਾਰੀ ਸਕੂਲਾਂ ਵਿੱਚ 20.98 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਇਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲਮਪੁਰ ਬੱਕਾ ਵਿਖੇ 5.95 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਆਲਮਪੁਰ ਬੱਕਾ ਵਿਖੇ 4.22 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਦੇਵੀਦਾਸਪੁਰ ਵਿਖੇ 1.80 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਝੰਡੇਰ ਵਿਖੇ 1.50 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੰਡ ਸਰਾਏ ਵਿਖੇ 7.51 ਲੱਖ ਰੁਪਏ ਦੇ ਵਿਕਾਸ ਕਾਰਜ ਸ਼ਾਮਲ ਹਨ।

ਸਕੂਲਾਂ ਵਿਖੇ ਉਦਘਾਟਨੀ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਲਗਾਤਾਰ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ, ਜਿਸ ਸਦਕਾ ਅੱਜ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੁਰੂ ਤੋਂ ਸਿੱਖਿਆ ਦੇ ਖੇਤਰ ਨੂੰ ਪਹਿਲੀ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਦੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ, ਜਿਸ ਦੇ ਸਿੱਟੇ ਵਜੋਂ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰਨਾਂ ਖੇਤਰਾਂ ਵਿੱਚ ਵੀ ਮੱਲਾਂ ਮਾਰ ਰਹੇ ਹਨ।

ਵਿਧਾਇਕ ਬਲਕਾਰ ਸਿੰਘ ਨੇ ਇਸ ਮੌਕੇ ਮਾਪਿਆਂ ਨੂੰ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਲਾਭ ਲੈਣ ਦੀ ਅਪੀਲ ਕੀਤੀ।