Business Khas

Latest news
ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ ਸਰਕਾਰ ਦੇ ਪੱਖ 'ਚ ਆਇਆ ਦਿੱਲੀ ਹਾਈਕੋਰਟ ਦਾ ਫੈਸਲਾ ਬਸਤੀ ਸ਼ੇਖ ਦੇ ਸਤਰਾਂ ਮੁਹੱਲਾ ਵਿੱਚ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਸ਼ਕਲ, 1912 ਹੈਲਪਲਾਈਨ ਵੀ ਨਹੀਂ ... ਜਲੰਧਰ ਜ਼ਿਲ੍ਹੇ ‘ਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ
You are currently viewing ਕਰੀਮਪੁਰੀ ਨੇ ਕਿਹਾ-ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਡਟ ਕੇ ਖੜੀ ਹੈ ਬਸਪਾ

ਕਰੀਮਪੁਰੀ ਨੇ ਕਿਹਾ-ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਡਟ ਕੇ ਖੜੀ ਹੈ ਬਸਪਾ

ਜਲੰਧਰ, ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਅੱਜ ਸ਼ੁੱਕਰਵਾਰ ਨੂੰ ਚੰਡੀਗੜ ਦੇ ਪੰਜਾਬ ਭਵਨ ਵਿੱਚ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਬਸਪਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸੂਬਾਈ ਲੀਡਰਸ਼ਿਪ ਸਮੇਤ ਸ਼ਾਮਿਲ ਹੋ ਕੇ ਪਾਰਟੀ ਵੱਲੋਂ ਪੰਜਾਬ ਦੇ ਹਿੱਤ ਵਿੱਚ ਸਟੈਂਡ ਸਪਸ਼ਟ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਬਸਪਾ ਦੇ ਸੂਬਾ ਇੰਚਾਰਜ ਤੇ ਵਿਧਾਇਕ ਡਾ. ਨਛੱਤਰ ਪਾਲ ਅਤੇ ਪ੍ਰਜਾਪਤੀ ਅਜੀਤ ਸਿੰਘ ਭੈਣੀ ਵੀ ਮੌਜ਼ੂਦ ਸਨ। ਬਸਪਾ ਆਗੂਆਂ ਨੇ ਕਿਹਾ ਕਿ ਪਾਰਟੀ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਦੇ ਹਿੱਤਾਂ ਨਾਲ ਡਟ ਕੇ ਖੜੀ ਹੈ।

ਇਸ ਦੌਰਾਨ ਗੱਲ ਰੱਖਦੇ ਹੋਏ ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਅੱਜ ਪਾਣੀਆਂ ਨੂੰ ਲੈ ਕੇ ਜੋ ਵਿਵਾਦ ਚੱਲ ਰਿਹਾ ਹੈ, ਉਹ ਕੇਂਦਰ ਤੇ ਸੂਬੇ ਦੀ ਸੱਤਾ ਵਿੱਚ ਰਹੀਆਂ ਪਿਛਲੀਆਂ ਸਰਕਾਰਾਂ ਦੇ ਮਾੜੇ ਪ੍ਰਬੰਧ ਤੇ ਗਲਤ ਨੀਤੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਤਤਪਰ ਹੈ। ਇਸ ਸਬੰਧ ਵਿੱਚ ਸੂਬਾ ਸਰਕਾਰ ਜੋ ਵੀ ਕਦਮ ਚੁੱਕੇਗੀ, ਬਸਪਾ ਪੰਜਾਬ ਦੀ ਜਨਤਾ ਦੇ ਹਿੱਤ ਵਿੱਚ ਅਤੇ ਸੂਬੇ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਟ ਕੇ ਸਾਥ ਦੇਵੇਗੀ। ਡਾ. ਕਰੀਮਪੁਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੀਬੀਐਮਬੀ ਵਿੱਚ ਦਖਲ ਦੇ ਕੇ ਅਤੇ ਅਧਿਕਾਰੀਆਂ ਦਾ ਤਬਾਦਲਾ ਕਰਕੇ ਫੈਡਰਲ ਢਾਂਚੇ ’ਤੇ ਸੱਟ ਮਾਰੀ ਹੈ। ਆਲ ਪਾਰਟੀ ਮੀਟਿੰਗ ਵਿੱਚ ਇਹ ਸਹਿਮਤੀ ਬਣੀ ਹੈ ਕਿ ਸਾਰੀਆਂ ਧਿਰਾਂ ਮਿਲ ਕੇ ਸੂਬੇ ਦੇ ਪਾਣੀਆਂ ਦੀ ਲੜਾਈ ਲੜਨਗੀਆਂ। ਬਹੁਜਨ ਸਮਾਜ ਪਾਰਟੀ ਆਪਣੇ ਵੱਲੋਂ ਇਸ ਸਟੈਂਡ ’ਤੇ ਖੜੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਲਈ ਸਭ ਨੂੰ ਮਿਲ ਕੇ ਯਤਨ ਕਰਨਾ ਚਾਹੀਦਾ ਹੈ।