Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਕੇ.ਐਮ.ਵੀ ਵਿਖੇ ਕਰਵਾਏ ਗਏ ਫ੍ਰੈਂਡਲੀ ਸਟਾਫ਼ ਕ੍ਰਿਕਟ ਮੈਚ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਖੇਡਾਂ ਦੀ ਮਨੁੱਖੀ ਜੀਵਨ ਵਿੱਚ ਮਹੱਤਤਾ ਨੂੰ ਦਰਸਾਉਣ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਰਹਿੰਦੀਆਂ ਹਨ। ਇਸੇ ਲੜੀ ਤਹਿਤ ਇੱਕ ਫ੍ਰੈਂਡਲੀ ਸਟਾਫ਼ ਕ੍ਰਿਕਟ ਮੈਚ ਕਰਵਾਇਆ ਗਿਆ ਜਿਸ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਚਿੰਗ ਸਟਾਫ਼ ਦੀ ਟੀਮ ਨੇ 15 ਓਵਰਾਂ ਵਿੱਚ 90 ਦੌੜਾਂ ਬਣਾਈਆਂ ਜਦਕਿ ਨਾਨ-ਟੀਚਿੰਗ ਸਟਾਫ਼ ਦੀ ਟੀਮ ਨੇ ਇਹ ਟੀਚਾ ਸਿਰਫ਼ 12 ਓਵਰਾਂ ਵਿੱਚ ਹਾਸਲ ਕਰਕੇ ਸਫ਼ਲਤਾ ਹਾਸਿਲ ਕੀਤੀ।ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਜੇਤੂ ਟੀਮ ਦੇ ਮੈਂਬਰਾਂ ਸ੍ਰੀ ਮਨੀਸ਼ ਸ਼ੁਕਲਾ, ਸ੍ਰੀ ਸ਼ਸ਼ੀ ਮੰਡਲ, ਸ੍ਰੀ ਕੁੰਦਨ, ਸ੍ਰੀ ਅਮਨ, ਸ੍ਰੀ ਜਤਿਨ, ਸ੍ਰੀ ਸੌਰਭ ਡੋਗਰਾ, ਸ੍ਰੀ ਰੋਹਿਤ ਮੋਹਨ, ਸ੍ਰੀ ਕਰਨ, ਸ੍ਰੀ ਮਾਇਕਲ, ਸ੍ਰੀ. ਸੁਨੀਲ ਅਤੇ ਸ਼੍ਰੀ ਰਵੀ ਕੁਮਾਰ ਨੂੰ ਮੁਬਾਰਕਬਾਦ ਦਿੰਦੇ ਹੋਏ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਟੀਚਿੰਗ ਸਟਾਫ਼ ਟੀਮ ਦੇ ਮੈਂਬਰ ਡਾ. ਜਤਿੰਦਰਪਾਲ, ਡਾ. ਸੋਨਿਕ ਭਾਟੀਆ, ਡਾ. ਪ੍ਰਦੀਪ ਅਰੋੜਾ, ਡਾ. ਰਵੀ ਖੁਰਾਨਾ, ਡਾ. ਨਿਤਿਨ ਖੰਨਾ, ਡਾ. ਦੇਵਿੰਦਰ ਸਿੰਘ, ਸ੍ਰੀ ਵਿਕਰਮ ਮਲਹੋਤਰਾ, ਸ੍ਰੀ ਯੋਗੇਸ਼ਵਰ ਹੰਸ, ਸ੍ਰੀ ਜਗਮੋਹਨ ਸਿੰਘ, ਸ੍ਰੀ ਲਖਵਿੰਦਰ ਸਿੰਘ ਅਤੇ ਸ੍ਰੀ ਸਚਿਨ ਵੱਲੋਂ ਪੇਸ਼ ਕੀਤੇ ਗਏ ਖੇਡ ਹੁਨਰ ਦੀ ਸ਼ਲਾਘਾ ਕੀਤੀ ਅਤੇ ਇਸ ਸਫਲ ਆਯੋਜਨ ਲਈ ਫਿਜ਼ੀਕਲ ਐਜੂਕੇਸ਼ਨ ਵਿਭਾਗ ਨੂੰ ਵੀ ਵਧਾਈ ਦਿੱਤੀ।