Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਕੇ.ਐਮ.ਵੀ ਵਿਖੇ ਫਿਲਮ ਸਟਡੀਜ਼ ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ

ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੇਂਟ ਆਫ ਜਰਨਲਿਜ਼ਮ ਐਂਡ ਮਾਸ ਕਮਿਊਨਿਕੇਸ਼ਨ, ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਐਨੀਮੇਸ਼ਨ ਅਤੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਇੰਗਲਿਸ਼ ਦੁਆਰਾ ਸਾਂਝੇ ਤੌਰ ‘ਤੇ ਫਿਲਮ ਸਟਡੀਜ਼’ ਵਿਸ਼ੇ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਲਡ ਕ੍ਰਿਏਟੀਵਿਟੀ ਐਂਡ ਇਨੋਵੇਸ਼ਨ ਡੇ ਮੌਕੇ ਕਰਵਾਏ ਗਏ ਇਸ ਲੈਕਚਰ ਦੌਰਾਨ ਪ੍ਰਸਿੱਧ ਫਿਲਮ ਨਿਰਦੇਸ਼ਕ ਸ੍ਰੀ ਰਵੀ ਦਾਵਲਾ, ਐਫ.ਟੀ. ਆਈ.ਆਈ., ਪੂਣੇ, ਮਹਾਰਾਸ਼ਟਰ ਨੇ ਬਤੌਰ ਸਰੋਤ ਬੁਲਾਰਾ ਸ਼ਿਰਕਤ ਕੀਤੀ। ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਰਵੀ ਦਾਵਲਾ ਨੇ ਫਿਲਮ ਨੂੰ ਜਨਸੰਚਾਰ ਦਾ ਮਹੱਤਵਪੂਰਨ ਮਾਧਿਅਮ ਦੱਸਿਆ ਅਤੇ ਇਸ ਦੇ ਨਾਲ ਹੀ ਇਸ ਨੂੰ ਸਮਾਜਿਕ ਦਰਪਣ ਵਜੋਂ ਵੀ ਬਿਆਨ ਕੀਤਾ। ਇਸਦੇ ਨਾਲ ਹੀ ਫਿਲਮ ਨਿਰਮਾਣ ਦੀ ਪ੍ਰਕਿਰਿਆ ‘ਤੇ ਚਾਨਣਾ ਪਾਉਂਦੇ ਹੋਏ ਸ਼੍ਰੀ ਰਵੀ ਨੇ ਵਿਦਿਆਰਥਣਾਂ ਨੂੰ ਵਿਸ਼ੇ ਦੀ ਚੋਣ, ਚੰਗੀ ਸਕ੍ਰਿਪਟ, ਅਦਾਕਾਰਾਂ ਦੀ ਚੋਣ, ਸਹੀ ਲੋਕੇਸ਼ਨ, ਬਜਟ, ਸ਼ੂਟਿੰਗ ਆਦਿ ਦੇ ਨਾਲ-ਨਾਲ ਫਿਲਮ ਐਡੀਟਿੰਗ ਅਤੇ ਡਿਸਟ੍ਰੀਬਿਊਸ਼ਨ ਬਾਰੇ ਦੱਸਿਆ। ਫਿਲਮ ਦੀ ਸ਼ੂਟਿੰਗ ਦੌਰਾਨ ਵੱਖ-ਵੱਖ ਸ਼ਾਰਟਸ, ਸੀਨ ਅਤੇ ਦ੍ਰਿਸ਼ਾਂ ਦੀ ਮਹੱਤਤਾ ਨੂੰ ਸਮਝਾਉਣ ਦੇ ਨਾਲ-ਨਾਲ ਉਨ੍ਹਾਂ ਨੇ ਇਸ ਵਿਸ਼ੇ ਦੇ ਪ੍ਰਤੀਕਾਂ, ਹਕੀਕਤ ਅਤੇ ਕਾਲਪਨਿਕਤਾ ਬਾਰੇ ਵੀ ਚਰਚਾ ਕੀਤੀ। ਇਸ ਦੇ ਨਾਲ ਹੀ ਅੰਤ ਵਿੱਚ ਉਨ੍ਹਾਂ ਨੇ ਵਿਦਿਆਰਥਣਾਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਬੇਹੱਦ ਹੀ ਸਰਲ ਢੰਗ ਨਾਲ ਦਿੱਤੇ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਵਿਦਿਆਰਥਣਾਂ ਨੂੰ ਵਿਸ਼ੇ ਬਾਰੇ ਅਹਿਮ ਜਾਣਕਾਰੀ ਦੇਣ ਲਈ ਸ੍ਰੀ ਰਵੀ ਦਾਵਲਾ ਦਾ ਧੰਨਵਾਦ ਕੀਤਾ ਅਤੇ ਇਸ ਸਫ਼ਲ ਆਯੋਜਨ ਲਈ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ, ਐਨੀਮੇਸ਼ਨ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਵੱਲੋਂ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।