Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਕੈਂਬਰਿਜ ਇੰਟਰਨੈਸ਼ਨਲ ਸਕੂਲ (ਕੋ-ਐੱਡ), ਜਲੰਧਰ ਵਿੱਚ ‘ਮਦਰਸ ਡੇ’ ਉੱਤੇ ‘ਮੌਮ ਐਂਡ ਮੀਂ’ ਦਾ ਆਯੋਜਨ

ਜਲੰਧਰ, (ਸੰਜੇ ਸ਼ਰਮਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ (ਕੋ-ਐੱਡ), ਛੋਟੀ ਬਾਰਾਦਰੀ ਵਿੱਚ ਬੜੀ ਧੂਮ-ਧਾਮ ਨਾਲ ‘ਮਾਂ ਦਿਵਸ’ ਮਨਾਇਆ ਗਿਆ। ਪ੍ਰੀ-ਨਰਸਰੀ ਦੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਨਾਲ ਮੌਡਲਿੰਗ ਅਤੇ ਟਵੀਨਿੰਗ ਕੀਤੀ, ਨਰਸਰੀ ਦੇ ਵਿਦਿਆਰਥੀਆਂ ਨੇ ਵੀ ਆਪਣੀਆਂ ਮਾਵਾਂ ਦੇ ਨਾਲ ਕਰਾਫਟ ਵਰਕ ਕਰਕੇ ਆਪਣੇ ਮਨ ਦੀਆਂ ਭਾਵਨਾਵਾਂ ਨੂੰ ਵਿਅਕਤ ਕੀਤਾ, ਕੇ.ਜੀ-1 ਦੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਦੇ ਨਾਲ ਨਾਚ ਰਾਹੀਂ ਪ੍ਰੋਗਰਾਮ ਨੂੰ ਹੋਰ ਵੀ ਰੌਚਕ ਕੀਤਾ ਅਤੇ ਕੇ.ਜੀ-2 ਦੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਦੇ ਨਾਲ ਫਲੇਮਲੈੱਸ ਕੁਕਿੰਗ ਕਰਕੇ ਇਸ ਦਿਨ ਦਾ ਅਨੰਦ ਲਿਆ।ਇਸ ਪ੍ਰੋਗਰਾਮ ਵਿੱਚ ਸਕੂਲ ਦੇ ਪਹਿਲੀ ਅਤੇ ਦੂਜੀ ਦੇ ਵਿਦਿਆਰਥੀਆਂ ਨੇ ਜੁੰਬਾ, ਗੇਮਸ, ਫਲੇਮਲੈੱਸ ਕੁਕਿੰਗ, ਬੈੱਸਟ ਆਉੱਟ ਆਫ ਵੇਸਟ ਆਦਿ ਗਤੀਵਿਧੀਆਂ ਨਾਲ ਪ੍ਰੋਗਰਾਮ ਨੂੰ ਖ਼ਾਸ ਰੰਗ ਦਿੱਤਾ। ਇਸ ਮੌਕੇ ’ਤੇ ਸਕੂਲ ਦੇ ਚੇਅਰਮੈਨ ਸ਼੍ਰੀ ਨਿਤਿਨ ਕੋਹਲੀ, ਉਪ-ਚੇਅਰਮੈਨ ਸ਼੍ਰੀ ਦੀਪਕ ਭਾਟੀਆ, ਵਾਇਸ ਪ੍ਰੈਜ਼ੀਡੈਂਟ ਸ਼੍ਰੀ ਪਾਰਥ ਭਾਟੀਆ ਵਲੋਂ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਇਸ ਦਿਨ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ। ਸਕੂਲ ਦੀ ਪ੍ਰੈਜ਼ੀਡੈਂਟ ਸ਼੍ਰੀਮਤੀ ਪੂਜਾ ਭਾਟੀਆ ਜੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੀਆਂ ਮਾਵਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਮਾਂ ਦਿਵਸ ਦੀ ਮਹੱਤਤਾ ਬਾਰੇ ਦੱਸਦੇ ਹੋਏ ਵੱਡਿਆ ਦਾ ਆਦਰ ਅਤੇ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪਿੰ੍ਰਸੀਪਲ ਸ਼੍ਰੀਮਤੀ ਹਰਲੀਨ ਮੁਹੰਤੀ ਜੀ ਨੇ ਵਿਦਿਆਰਥੀਆਂ ਦੀਆਂ ਮਾਵਾਂ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਵੱਡਿਆਂ ਦੀ ਹਮੇਸ਼ਾ ਸੇਵਾ ਕਰਨ ਅਤੇ ਉਹਨਾਂ ਦੇ ਯੋਗਦਾਨਾਂ ਨੂੰ ਨਾ-ਭੁੱਲਣ ਦੀ ਪ੍ਰੇਰਨਾ ਦਿੱਤੀ