Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ
You are currently viewing ਖਾਲਸਾ ਸਾਜਨਾ ਦਿਵਸ ਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਨਿਸ਼ਾਨ ਸਾਹਿਬ ਆਪਣੇ ਘਰਾਂ ਤੇ ਲਾਓ

ਖਾਲਸਾ ਸਾਜਨਾ ਦਿਵਸ ਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਨਿਸ਼ਾਨ ਸਾਹਿਬ ਆਪਣੇ ਘਰਾਂ ਤੇ ਲਾਓ

  
ਜਲੰਧਰ, (ਸੰਜੇ ਸ਼ਰਮਾ)-ਖਾਲਸਾ ਸਾਜਨਾ ਦਿਵਸ ਵਿਸਾਖੀ ਸਿੱਖ ਕੌਮ ਲਈ ਸਭ ਤੋਂ ਵੱਡਾ ਦਿਨ ਹੈ ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਸਾਖੀ ਵਾਲੇ ਦਿਨ ਸਿੱਖ ਕੌਮ ਨੂੰ ਅੰਮ੍ਰਿਤ ਦੀ ਦਾਤ ਦੇ ਕੇ ਸਾਜਿਆ ਸੀ ਇਸ ਦਿਨ ਨੂੰ ਜਿੱਥੇ ਗੁਰੂ ਘਰਾਂ ਵਿੱਚ ਨਿਰੰਤਰ ਬਾਣੀ ਦੇ ਪ੍ਰਵਾਹ ਚਲਦੇ ਹਨ ਉੱਥੇ ਸਿੱਖ ਤਾਲਮੇਲ ਕਮੇਟੀ ਦੇ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਨਿਸ਼ਾਨ ਸਾਹਿਬ ਨੂੰ ਹਰ ਘਰ ਤੱਕ ਪਹੁੰਚਾਉਣ ਲਈ 7 ਫੁੱਟ ਲੰਬੇ ਨਿਸ਼ਾਨ ਸਾਹਿਬ ਵੱਡੀ ਮਾਤਰਾ ਵਿੱਚ ਤਿਆਰ ਕਰਵਾਏ ਹਨ ਅਤੇ ਡੰਡੇ ਵੀ ਮੰਗਵਾਏ ਹਨ ਜੋ ਵੀ ਗੁਰਸਿੱਖ ਆਪਣੇ ਘਰ ਉੱਪਰ ਨਿਸ਼ਾਨ ਸਾਹਿਬ ਖਾਲਸਾ ਸਾਜਨਾ ਦਿਵਸ ਤੇ ਲਹਰਾਣਾ ਚਾਹੁੰਦੇ ਹਨ ਉਹ ਸਿੱਖ ਤਾਲਮੇਲ ਕਮੇਟੀ ਦੇ ਮੁੱਖ ਦਫਤਰ ਪੁਲੀ ਅਲੀ ਮੁਹੱਲਾ ਵਿਖੇ ਹਰਪ੍ਰੀਤ ਸਿੰਘ ਨੀਟੂ ਤੋਂ ਪ੍ਰਾਪਤ ਕਰ ਸਕਦੇ ਹਨ ਇਹ ਨਿਸ਼ਾਨ ਸਾਹਿਬ ਭੇਟਾ ਰਹਿਤ ਹੋਣਗੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਹਰਜੋਤ ਸਿੰਘ ਲੱਕੀ ਜਤਿੰਦਰ ਸਿੰਘ ਖਾਲਸਾ ਤੇ ਰਵਿੰਦਰ ਸਿੰਘ ਚੀਮਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ। ਹਰ ਗੁਰਸਿੱਖ ਰੋਜ਼ਾਨਾ ਅਰਦਾਸ ਵਿੱਚ ਦੋਨੋਂ ਵਕਤ ਝੰਡੇ ਬੁੰਘੇ ਜੁਗੋ ਜੁਗ ਅਟੱਲ ਦਾ ਪ੍ਰਣ ਕਰਦਾ ਹੈ ਇਸੇ ਸੰਕਲਪ ਨੂੰ ਘਰ ਘਰ ਪਹੁੰਚਾਉਣ ਲਈ ਇਹ ਉਪਰਾਲਾ ਕੀਤਾ ਗਿਆ ਆਪਣੀਆਂ ਪੁਰਾਤਨ ਰੀਤੀ ਰਿਵਾਜਾਂ ਹਰ ਸਿੱਖ ਤੱਕ ਪ੍ਰਚਾਰ ਕਰਨਾ ਸਿੱਖ ਤਾਲਮੇਲ ਕਮੇਟੀ ਦਾ ਮੁੱਖ ਮੰਤਵ ਹੈ ਸਾਨੂੰ ਉਮੀਦ ਹੈ ਸਿੱਖ ਸੰਗਤਾਂ ਵੱਡੇ ਪੱਧਰ ਤੇ ਹੁੰਗਾਰਾ ਭਰਨਗੀਆਂ