Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਖਿੰਗਰਾ ਗੇਟ ਗੋਲੀ ਕਾਂਡ ‘ਚ ਵੱਡੀ ਸਫਲਤਾ, ਕਮਿਸ਼ਨਰੇਟ ਪੁਲਿਸ ਨੇ ਕੁੱਝ ਘੰਟਿਆਂ ਦੇ ਅੰਦਰ ਹੀ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ 

ਖਿੰਗਰਾ ਗੇਟ ਗੋਲੀ ਕਾਂਡ ‘ਚ ਵੱਡੀ ਸਫਲਤਾ, ਕਮਿਸ਼ਨਰੇਟ ਪੁਲਿਸ ਨੇ ਕੁੱਝ ਘੰਟਿਆਂ ਦੇ ਅੰਦਰ ਹੀ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ 

ਜਲੰਧਰ, ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪ੍ਰਭਾਵਸ਼ਾਲੀ ਪੁਲਿਸਿੰਗ ਲਈ ਇੱਕ ਨਵਾਂ ਮਾਪਦੰਡ ਸਥਾਪਤ ਕਰਦਿਆਂ ਖਿੰਗਰਾ ਗੇਟ ਗੋਲੀ ਕਾਂਡ ਦੇ ਮੁੱਖ ਦੋਸ਼ੀ ਨੂੰ ਜੁਰਮ ਦੇ 12 ਘੰਟਿਆਂ ਦੇ ਅੰਦਰ ਅੰਦਰ ਗ੍ਰਿਫਤਾਰ ਕਰ ਲਿਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਝਗੜੇ ਕਾਰਨ ਸ਼ਨੀਵਾਰ ਰਾਤ 8:15 ਵਜੇ ਖਿੰਗਰਾ ਗੇਟ ਇਲਾਕੇ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਰਿਸ਼ਭ ਬਾਦਸ਼ਾਹ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਜਦਕਿ ਈਸ਼ੂ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਿਸ ਨੇ ਸਾਹਿਲ ਕਪੂਰ ਉਰਫ ਮੰਨੂ ਕਪੂਰ ਢਿੱਲੂ ਪੁੱਤਰ ਰਾਕੇਸ਼ ਕਪੂਰ ਈ.ਡੀ.-74 ਖਿੰਗਰਾ ਗੇਟ ਜਲੰਧਰ, ਸਾਜਨ ਸਹੋਤਾ ਵਾਸੀ ਕਿਸ਼ਨਪੁਰਾ ਜਲੰਧਰ, ਮਾਨਵ ਵਾਸੀ ਭਾਈ ਦਿੱਤ ਸਿੰਘ ਨਗਰ ਜਲੰਧਰ, ਨੰਨੂ ਕਪੂਰ ਪੁੱਤਰ ਰਾਕੇਸ਼ ਕਪੂਰ ਵਾਸੀ ਐੱਮ. ED-74 ਖਿੰਗਰਾ ਗੇਟ ਜਲੰਧਰ, ਡਾਕਟਰ ਕੋਹਲੀ ਵਾਸੀ ਖਿੰਗੜਾ ਗੇਟ ਜਲੰਧਰ, ਚਕਸ਼ਤ ਰੰਧਾਵਾ ਵਾਸੀ ਜਲੰਧਰ, ਗੱਗੀ ਵਾਸੀ ਜਲੰਧਰ, ਕਾਕਾ ਚਾਚਾ ਵਾਸੀ ਜਲੰਧਰ ਅਤੇ ਕੁਝ ਅਣਪਛਾਤੇ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਦੋਸ਼ੀ ਸਾਹਿਲ ਕਪੂਰ ਉਰਫ ਮੰਨੂ ਕਪੂਰ ਢਿੱਲੂ ਨੂੰ ਇਕ ਦੇਸੀ ਪਿਸਤੌਲ ਅਤੇ ਦੋ ਖਾਲੀ ਖੋਲ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਦੋਸ਼ੀ ਖਿਲਾਫ ਪਹਿਲਾਂ ਹੀ ਪੰਜ ਅਪਰਾਧਿਕ ਮਾਮਲੇ ਵਿਚਾਰ ਅਧੀਨ ਹਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਬਾਕੀ ਦੋਸ਼ੀਆਂ ਨੂੰ ਫੜਨ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।