Business Khas

Latest news
ਸੈਲਫ਼ ਹੈਲਪ ਗਰੁੱਪਾਂ ਦੀਆਂ ਮੈਂਬਰਾਂ ਨੂੰ ਦਿੱਤੀ ਜਾ ਰਹੀ ‘ਨਿਊ ਚਾਈਲਡ ਐਂਡ ਮਦਰ ਕੇਅਰ’ ਟ੍ਰੇਨਿੰਗ ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ, ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ ਪੰਜਾਬੀ ਗਾਇਕ ਕਰਨ ਔਜਲਾ ਅੱਜ ਬੈਂਗਲੁਰੂ ਵਿੱਚ ਆਪਣੇ ਸ਼ੋਅ 'ਚ 6 ਗੀਤ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਦਿੱਤੇ ਨਿਰਦੇਸ਼ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ 3 ਸਾਲ ਦੀ ਬੱਚੀ ਸਣੇ ਪੂਰੇ ਪਰਿਵਾਰ ਨੇ ਲਿਆ ਫਾਹਾ ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ ग़ालिबाफ़ ने बताया ईरान की अमेरिका के साथ बातचीत में कहां फंसा है पेच ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਕੈਨੇਡੀਅਨ ਟੀਮ ਦੇ ਖਿਡਾਰੀਆਂ ਨੂੰ ਧਮਕੀਆਂ ਦਿੱਤੀਆਂ

ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਲਹਿਰਾਉਣਗੇ ਤਿਰੰਗਾ

ਜਲੰਧਰ, (ਰੋਹਿਤ)-ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਰਾਜਪਾਲ ਮਾਣਯੋਗ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਦਾ ਕੀਤੀ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ ਨੇ ਇਸ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਸੂਬਾ ਪੱਧਰੀ ਸਮਾਗਮ ਲਈ ਸਮੁੱਚੇ ਇੰਤਜ਼ਾਮ ਸੁਚੱਜੇ ਢੰਗ ਨਾਲ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੇ ਦਿਨ ਮੈਡੀਕਲ ਟੀਮਾਂ ਦੀ ਤਾਇਨਾਤੀ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਅਤੇ ਐਂਬੂਲੈਂਸਾਂ ਦਾ ਇੰਤਜ਼ਾਮ ਕਰਨ ਲਈ ਕਿਹਾ। ਸਬੰਧਤ ਅਧਿਕਾਰੀਆਂ ਨੂੰ ਸਟੇਡੀਅਮ ਦੀ ਸਾਫ-ਸਫਾਈ ਦੇ ਨਿਰਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਚੌਕਾ ਅਤੇ ਮੁੱਖ ਥਾਵਾਂ ਦੇ ਸੁੰਦਰੀਕਰਨ ਦੇ ਵੀ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸਟੇਡੀਅਮ ਵਿੱਚ ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ, ਪਾਰਕਿੰਗ, ਸੁਚਾਰੂ ਟ੍ਰੈਫਿਕ ਵਿਵਸਥਾ, ਸੁਰੱਖਿਆ, ਫਾਇਰ ਬ੍ਰਿਗੇਡ ਸਮੇਤ ਹੋਰ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਤਿਆਰ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਇਸ ਦੌਰਾਨ ਪੀ.ਟੀ. ਸ਼ੋਅ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਫਾਈਨਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਦੇ ਸਮੁੱਚੇ ਪ੍ਰਬੰਧਾਂ ਦੀ ਖੁਦ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬਾ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਇਆ ਜਾ ਸਕੇ।