Business Khas

Latest news
ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ

ਗਾਇਕ ਕੈਲਾਸ਼ ਖੇਰ ‘ਤੇ ਹੋਇਆ ਹਮਲਾ

ਬਾਲੀਵੁੱਡ ਦੇ ਮਸ਼ਹੂਰ ਗਾਇਕ ਕੈਲਾਸ਼ ਖੇਰ ਆਪਣੀ ਸ਼ਾਨਦਾਰ ਆਵਾਜ਼ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੀ ਆਵਾਜ਼ ਦਾ ਜਾਦੂ ਦੁਨੀਆਂ ਭਰ ਦੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੀ ਹੈ ਅਤੇ ਉਨ੍ਹਾਂ ਨੂੰ ਬਹੁਤ ਪਿਆਰ ਮਿਲਦਾ ਹੈ।

ਅਕਸਰ ਕੈਲਾਸ਼ ਖੇਰ ਆਪਣੀ ਆਵਾਜ਼ ਅਤੇ ਬਿਆਨਾਂ ਕਰਕੇ ਸੁਰਖੀਆਂ ‘ਚ ਰਹਿੰਦੇ ਹਨ। ਇਸ ਦੌਰਾਨ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਰਨਾਟਕ ਵਿਖੇ ਕੈਲਾਸ਼ ਖੇਰ ‘ਤੇ ਹਮਲਾ ਹੋਇਆ ਹੈ।

ਖਬਰਾਂ ਮੁਤਾਬਕ ਕੈਲਾਸ਼ ਖੇਰ ‘ਤੇ ਕਰਨਾਟਕ ਵਿਖੇ ਇੱਕ ਸੰਗੀਤ ਸਮਾਰੋਹ ਦੌਰਾਨ ਹਮਲਾ ਕੀਤਾ ਗਿਆ ਅਤੇ ਦੱਸਿਆ ਜਾ ਰਿਹਾ ਹੈ ਕਿ ਇੱਕ ਕੰਸਰਟ ਦੌਰਾਨ ਗਾਇਕ ‘ਤੇ ਬੋਤਲ ਸੁੱਟੀ ਗਈ ਹੈ। ਇਸ ਦੌਰਾਨ ਮੌਕੇ ‘ਤੇ ਮੌਜੂਦ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਕੈਲਾਸ਼ ਖੇਰ ‘ਤੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਦੱਸਣਯੋਗ ਹੈ ਕਿ ਗਾਇਕ ਕੈਲਾਸ਼ ਖੇਰ ਦੀ ਸਿਹਤ ਬਾਰੇ ਹੁਣ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਕਰਨਾਟਕ ਦੇ ਹੰਪੀ ਸ਼ਹਿਰ ਵਿੱਚ ਕੈਲਾਸ਼ ਖੇਰ ਦੇ ਸੰਗੀਤ ਸਮਾਰੋਹ ਵਿੱਚ ਭਾਰੀ ਭੀੜ ਦੇਖਣ ਨੂੰ ਮਿਲੀ ਸੀ ਅਤੇ ਇਸ ਦੌਰਾਨ ਗਾਇਕ ‘ਤੇ ਹਮਲਾ ਕੀਤਾ ਗਿਆ ਸੀ।

ਦੱਸ ਦਈਏ ਕਿ ਕੈਲਾਸ਼ ਖੇਰ ਨੇ ਹੰਪੀ ‘ਚ ਹੋਏ ਇਸ ਪ੍ਰੋਗਰਾਮ ਦੀ ਜਾਣਕਾਰੀ ਆਪਣੇ ਟਵਿਟਰ ਅਕਾਊਂਟ ‘ਤੇ ਸਾਂਝੀ ਕੀਤੀ ਸੀ। ਹਾਲਾਂਕਿ ਜਦੋਂ ਕੈਲਾਸ਼ ਖੇਰ ‘ਤੇ ਹੋਏ ਹਮਲੇ ਦੀ ਖ਼ਬਰ ਸਾਹਮਣੇ ਆਈ ਤਾਂ ਉਸਦੇ ਪ੍ਰਸ਼ੰਸਕ ਉਸਦੇ ਸਿਹਤਯਾਬੀ ਲਈ ਦੁਆ ਕਰ ਰਹੇ ਸਨ।