Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਗੁਰੂ ਰਾਮਦਾਸ ਜੀ ਦੇ ਦਰ ਤੇ ਨਰਸਿੰਘਾਂ ਵਜਾਉਣ ਵਾਲੇ ਭਾਈ ਜਸਮੀਤ ਸਿੰਘ ਦਾ ਸਿੱਖ ਜਥੇਬੰਦੀਆਂ ਨੇ ਕੀਤਾ ਸਨਮਾਨ

ਗੁਰੂ ਰਾਮਦਾਸ ਜੀ ਦੇ ਦਰ ਤੇ ਨਰਸਿੰਘਾਂ ਵਜਾਉਣ ਵਾਲੇ ਭਾਈ ਜਸਮੀਤ ਸਿੰਘ ਦਾ ਸਿੱਖ ਜਥੇਬੰਦੀਆਂ ਨੇ ਕੀਤਾ ਸਨਮਾਨ

ਜਲੰਧਰ, ਪਿਛਲੇ ਲਗਭਗ 25 ਸਾਲ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ, ਗੁਰੂ ਰਾਮਦਾਸ ਜੀ ਦੇ ਦਰ ਤੇ ਸਵੇਰੇ ਜਦੋਂ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਗੁਰੂ ਸਾਹਿਬ ਜੀ ਦੀ ਸਵਾਰੀ ਦਰਬਾਰ ਸਾਹਿਬ ਲਿਆਉਣ ਵੇਲੇ ਨਰਸਿੰਘਾਂ ਵਜਾਉਣ ਦੀ ਸੇਵਾ ਕਰਨ ਵਾਲੇ ਭਾਈ ਜਸਮੀਤ ਸਿੰਘ ਜੀ ਜੋ ਸਵੇਰੇ ਸੱਚਖੰਡ ਵਿਖੇ ਸਵਈਏ ਉਚਾਰਨ ਕਰਦੇ ਹਨ। ਅੱਜ ਜਲੰਧਰ ਪਹੁੰਚੇ ਸਨ। ਜਿੱਥੇ ਵੱਖ ਵੱਖ ਸਿੱਖ ਜਥੇਬੰਦੀਆਂ ਜਿਨਾਂ ਵਿੱਚ ਸਿੱਖ ਤਾਲਮੇਲ ਕਮੇਟੀ ,ਸ਼ਹੀਦ ਭਾਈ ਮਨੀ ਸਿੰਘ ਕੀਰਤਨ ਸੇਵਾ ਸੁਸਾਇਟੀ, ਰੋਜ਼ ਪਾਰਕ ਖਾਲਸਾ ਯੂਥ ਸਭਾ, ਅਤੇ ਗੁਰਦੁਆਰਾ ਸਿੰਘ ਸਭਾ ਰੋਜ਼ ਪਾਰਕ ਵੱਲੋਂ ਉਹਨਾਂ ਨੂੰ ਸਿਰਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਭਾਈ ਮਨੀ ਸਿੰਘ ਕੀਰਤਨ ਸੇਵਾ ਸੁਸਾਇਟੀ ਦੇ ਮੁਖੀ ਜਸਪਾਲ ਸਿੰਘ ਰਾਜ ਨਗਰ ਨੇ ਕਿਹਾ। ਅਜਿਹੀ ਗੁਰਮੁਖ ਰੂਹ ਦੀ ਸੰਗਤ ਕਰਕੇ ਅਸੀਂ ਆਪਣੇ ਆਪ ਤੇ ਮਾਨ ਮਹਿਸੂਸ ਕਰ ਰਹੇ ਹਾਂ। ਇਸ ਮੌਕੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ,ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਹਰਪ੍ਰੀਤ ਸਿੰਘ ਰੋਬੇਨ ਨੇ ਕਿਹਾ । ਲਗਾਤਾਰ 25 ਸਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੇ ਸੇਵਾ ਕਰਨ ਵਾਲੇ ਅਤੇ ਗੁਰੂ ਘਰ ਵਿੱਚ ਸਵਈਏ ਉਚਾਰਨ ਕਰਨ ਵਾਲੇ ਗੁਰਸਿੱਖ ਵੀਰ ਨੂੰ ਸਨਮਾਨਿਤ ਕਰਕੇ ਅਸੀਂ ਆਪਣੇ ਆਪ ਨੂੰ ਸਨਮਾਨਿਤ ਮਹਿਸੂਸ ਕਰ ਰਹੇ ਹਾਂ । ਅਸੀਂ ਗੁਰੂ ਸਾਹਿਬ ਅਤੇ ਅਰਦਾਸ ਕਰਦੇ ਹਾਂ ਕੀ ਵੀਰ ਜੀ ਇਸੇ ਤਰ੍ਹਾਂ ਲਗਾਤਾਰ ਸੇਵਾ ਕਰਦੇ ਰਹਿਣ । ਇਸ ਮੌਕੇ ਤੇ ਰੋਜ਼ ਪਾਰਕ ,ਖਾਲਸਾ ਯੂਥ ਸਭਾ ਅਤੇ ਗੁਰਦੁਆਰਾ ਸਿੰਘ ਸਭਾ ਰੋਜ਼ ਪਾਰਕ ਦੇ ਮੈਂਬਰਾਂ ਨੇ ਗਗਨਦੀਪ ਸਿੰਘ, ਗੋਬਿੰਦਪ੍ਰੀਤ ਸਿੰਘ , ਸਿਮਰਜੋਤ ਸਿੰਘ, ਗੁਰਦੇਵ ਸਿੰਘ, ਬਲਦੇਵ ਸਿੰਘ ਸੈਣੀ ,ਕਮਲਜੋਤ ਸਿੰਘ ਠਾਕੁਰ, ਉਦੇਵੀਰ ਸਿੰਘ ਅਤੇ ਸਰਬਜੋਤ ਸਿੰਘ ਨੇ ਭਾਈ ਜਸਮੀਤ ਸਿੰਘ ਜੀ ਨੂੰ ਜੀ ਆਇਆ ਆਖਦੇ ਹੋਏ ਆਖਿਆ। ਕਿ ਵੱਖ-ਵੱਖ ਜਥੇਬੰਦੀਆਂ ਨਾਲ ਅਸੀਂ ਵੀ ਆਪਣੇ ਆਪ ਨੂੰ ਸੁਭਾਗਾ ਸਮਝਦੇ ਹਾਂ। ਜੋ ਅਜਿਹੇ ਵੀਰ ਦਾ ਅੰਗ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।