Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਜਥੇਬੰਦਕ ਚੋਣਾਂ ਦਾ ਐਲਾਨ

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਜਥੇਬੰਦਕ ਚੋਣਾਂ ਦਾ ਐਲਾਨ

ਫਿਲੌਰ,(ਸੰਜੇ ਸ਼ਰਮਾ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਬੀਤੇ ਦਿਨ ਸੂਬਾ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ ਜਿਸ ਵਿੱਚ ਸਾਰੇ ਜਿਲਿਆਂ ਦੇ ਪ੍ਰਧਾਨ ਸਕੱਤਰਾਂ ਤੇ ਸੂਬਾਈ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ ਜਥੇਬੰਦਕ ਚੋਣਾਂ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਮਿਤੀ 8 ਅਪ੍ਰੈਲ ਨੂੰ ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਅਤੇ 17 ਅਪ੍ਰੈਲ ਨੂੰ ਚੋਣ ਹੋਵੇਗੀ। ਇਸ ਸਮੇਂ ਜਥੇਬੰਦੀ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਨੇ ਦੱਸਿਆ ਕਿ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੰਵਿਧਾਨ ਮੁਤਾਬਿਕ ਹਰ ਤਿੰਨ ਸਾਲ ਬਾਅਦ ਲੋਕਤਾਂਤ੍ਰਿਕ ਤਰੀਕੇ ਨਾਲ ਜਥੇਬੰਦੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ। ਜਿਸ ਵਿੱਚ ਜਥੇਬੰਦੀ ਦਾ ਕੋਈ ਵੀ ਮੈਬਰ ਬਲਾਕ ਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀਆਂ ਭਰ ਸਕਦਾ ਹੈ। ਸੂਬਾਈ ਕਮੇਟੀ ਦੀ ਚੋਣ ਵਿੱਚ ਚੁਣੇ ਹੋਏ ਜ਼ਿਲ੍ਹਾ ਪ੍ਰਧਾਨ ਸੂਬਾ ਕਮੇਟੀ ਦੀ ਚੋਣ ਵਿੱਚ ਹਿੱਸਾ ਲੈਂਦੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਹਰ ਜ਼ਿਲ੍ਹੇ ਵਿੱਚ ਪ੍ਜਾਇਡਿੰਗ ਤੇ ਸਹਾਇਕ ਪ੍ਜਾਇਡਿੰਗ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਜਥੇਬੰਦੀ ਦੇ ਸੰਵਿਧਾਨ ਮੁਤਾਬਿਕ ਚੋਣਾਂ ਦੇ ਅਮਲ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂ ਪਿ੍ੰਸੀਪਲ ਅਮਨਦੀਪ ਸ਼ਰਮਾਂ, ਕਰਨੈਲ ਫਿਲੌਰ, ਗੁਰਦੀਪ ਸਿੰਘ ਬਾਜਵਾ, ਜਗਜੀਤ ਸਿੰਘ ਮਾਨ, ਨਰਿੰਦਰ ਸਿੰਘ ਮਾਖਾ, ਮਨੋਹਰ ਲਾਲ ਸ਼ਰਮਾਂ, ਰਣਜੀਤ ਸਿੰਘ ਮਾਨ, ਪੁਸ਼ਪਿੰਦਰ ਹਰਪਾਲਪੁਰ, ਬਲਵਿੰਦਰ ਸਿੰਘ ਭੁੱਟੋ, ਪ੍ਰਭਜੀਤ ਸਿੰਘ ਰਸੂਲਪੁਰ, ਹਰਿੰਦਰ ਮੱਲੀਆਂ ਬਰਨਾਲਾ, ਸੁੱਚਾ ਸਿੰਘ ਟਰਪਈ ਅਮ੍ਰਿਤਸਰ, ਮਲਕੀਅਤ ਸਿੰਘ ਪੱਤੀ ਬਰਨਾਲਾ, ਤਜਿੰਦਰ ਸਿੰਘ ਤੇਜੀ ਬਰਨਾਲਾ, ਸੁਰਿੰਦਰ ਕੁਮਾਰ ਬਰਨਾਲਾ, ਰਵਿੰਦਰ ਸਿੰਘ ਪੱਪੀ ਮੁਹਾਲੀ, ਪਰਮਜੀਤ ਸਿੰਘ ਪਟਿਆਲਾ, ਗੁਰਦਾਸ ਸਿੰਘ ਮਾਨਸਾ, ਸਤੀਸ਼ ਕੁਮਾਰ ਮਾਨਸਾ, ਰਜੇਸ਼ ਕੁਮਾਰ ਫਤਹਿਗੜ੍ਹ ਸਾਹਿਬ, ਅਮਰਜੀਤ ਸਿੰਘ ਫਤਹਿਗੜ੍ਹ ਸਾਹਿਬ, ਸੰਦੀਪ ਕੁਮਾਰ ਪਟਿਆਲਾ, ਗੁਰਚਰਨ ਸਿੰਘ ਕਸਲੀ ਫਿਰੋਜ਼ਪੁਰ, ਰਣਜੋਧ ਸਿੰਘ ਲੁਧਿਆਣਾ, ਰਾਜੀਵ ਕੁਮਾਰ ਲੁਧਿਆਣਾ, ਅਮਨ ਖੇੜਾ ਲੁਧਿਆਣਾ, ਕੰਵਲਨੈਨ ਪਟਿਆਲਾ, ਬੱਗਾ ਸਿੰਘ ਸੰਗਰੂਰ, ਸਰਬਜੀਤ ਸਿੰਘ ਸੰਗਰੂਰ ਤੇ ਵਿਕਰਮਜੀਤ ਸਿੰਘ ਮੁਕਤਸਰ ਆਦਿ ਹਾਜ਼ਰ ਸਨ।