Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦੌਰਾ, ਚੰਡੀਗੜ੍ਹ ਵਿੱਚ ਇਹ ਸੜਕਾਂ ਰਹਿਣਗੀਆਂ ਬੰਦ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਚੰਡੀਗੜ੍ਹ ਆ ਰਹੇ ਹਨ। ਅੱਜ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਫੇਰੀ ਸਬੰਧੀ ਰਿਹਰਸਲ ਕੀਤੀ ਜਾਵੇਗੀ। ਇਸ ਦੌਰਾਨ ਕਈ ਸੜਕਾਂ ਨੂੰ ਬੰਦ ਰੱਖਿਆ ਜਾਵੇਗਾ। ਟ੍ਰੈਫਿਕ ਪੁਲਿਸ ਨੇ ਸ਼ਹਿਰ ‘ਚ 21 ਅਤੇ 22 ਦਸੰਬਰ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ 22 ਦਸੰਬਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਕਾਰਨ ਸ਼ਹਿਰ ਦੀਆਂ ਕਈ ਸੜਕਾਂ ਬੰਦ ਰਹਿਣਗੀਆਂ। ਇਸ ਦੇ ਲਈ ਟਰੈਫਿਕ ਨੂੰ ਡਾਇਵਰਟ ਕੀਤਾ ਜਾਵੇਗਾ।ਦੱਸ ਦਈਏ ਕਿ ਇਹ ਰਿਹਰਸਲ ਅੱਜ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਇਸ ਦੌਰਾਨ ਰਾਜਿੰਦਰ ਪਾਰਕ ਸੈਕਟ।ਰ 2 ਅਤੇ 3 ਦੇ ਛੋਟਾ ਚੌਕ ਤੋਂ ਲੈ ਕੇ ਸੁਖਨਾ ਝੀਲ ਵਰਗੇ ਪੁਆਇੰਟ ਤੱਕ ਉੱਤਰੀ ਸੜਕ ’ਤੇ ਜਾਮ ਲੱਗੇਗਾ। ਇਸ ਤੋਂ ਇਲਾਵਾ ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ ਲਾਈਟ ਪੁਆਇੰਟ ਤੋਂ ਸੰਤ ਕਬੀਰ ਸਕੂਲ ਲਾਈਟ ਪੁਆਇੰਟ ਤੱਕ ਇਹ ਸੜਕ ਆਮ ਲੋਕਾਂ ਲਈ ਬੰਦ ਰਹੇਗੀ। ਚੰਡੀਗੜ੍ਹ ਟਰੈਫਿਕ ਪੁਲਿਸ ਨੇ ਲੋਕਾਂ ਨੂੰ ਇਸ ਰਸਤੇ ’ਤੇ ਨਾ ਆਉਣ ਦੀ ਸਲਾਹ ਦਿੱਤੀ ਹੈ।