Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਚਰਿੱਤਰ ‘ਤੇ ਸ਼ੱਕ ਹੋਣ ਕਾਰਨ ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ

ਚਰਿੱਤਰ ‘ਤੇ ਸ਼ੱਕ ਹੋਣ ਕਾਰਨ ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ

ਗਿੱਦੜਬਾਹਾ ਵਿੱਚ ਇੱਕ ਘਰ ਵਿੱਚ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਕੌਰ ਦੇ ਪਿਤਾ ਸੁਨੀਲ ਕੁਮਾਰ ਪੁੱਤਰ ਉਮੈਦ ਸਿੰਘ ਵਾਸੀ ਧਨੌਲਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ।ਉਨ੍ਹਾਂ ਨੇ ਦੱਸਿਆ ਕਿ ਉਸਦੀ ਲੜਕੀ ਹਰਪ੍ਰੀਤ ਕੌਰ ਦਾ ਵਿਆਹ ਕਰੀਬ 6 ਸਾਲ ਪਹਿਲਾਂ ਇੰਦਰਜੀਤ ਸਿੰਘ ਉਰਫ ਇੰਦੂ ਵਾਲੀ ਬਾਬਾ ਦੀਪ ਸਿੰਘ ਨਗਰ ਮਲੋਟ ਹਾਲ ਆਬਾਦ ਚੰਦਸਰਵਾਲਾ ਰਾਹ ਗਿੱਦੜਬਾਹਾ ਹੋਇਆ ਸੀ।ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ ਉਤੇ ਚਰਿੱਤਰ ਉਪਰ ਸ਼ੱਕ ਕਰਦਾ ਸੀ ਅਤੇ ਇਸੇ ਵਜ੍ਹਾ ਕਾਰਨ ਉਸਦੀ ਅਕਸਰ ਕੁੱਟਮਾਰ ਵੀ ਕਰਦਾ ਸੀ। ਬੀਤੇ ਦਿਨ ਉਸਦੀ ਲੜਕੀ ਹਰਪ੍ਰੀਤ ਕੌਰ ਨੇ ਫੋਨ ਕਰਕੇ ਉਸਨੂੰ ਦੱਸਿਆ ਕਿ ਉਸਦਾ ਪਤੀ ਇੰਦਰਜੀਤ ਸਿੰਘ ਉਸਦੀ ਕੁੱਟਮਾਰ ਕਰ ਰਿਹਾ ਹੈ, ਜਿਸ ਉਤੇ ਸੁਨੀਲ ਕੁਮਾਰ ਆਪਣੇ ਦੋਸਤ ਜਗਸੀਰ ਸਿੰਘ ਨਾਲ ਗਿੱਦੜਬਾਹਾ ਵਿੱਚ ਹਰਪ੍ਰੀਤ ਕੌਰ ਦੇ ਘਰ ਪੁੱਜਾ ਤਾਂ ਉਸਦਾ ਜਵਾਈ ਇੰਦਰਜੀਤ ਸਿੰਘ ਉਸਦੀ ਲੜਕੀ ਹਰਪ੍ਰੀਤ ਕੌਰ ਦੀ ਕੁੱਟਮਾਰ ਕਰ ਰਿਹਾ ਸੀ।ਇਸ ਦੌਰਾਨ ਇੰਦਰਜੀਤ ਸਿੰਘ ਨੇ ਲੋਹੇ ਦੀ ਕਿਸੇ ਚੀਜ਼ ਨਾਲ ਹਰਪ੍ਰੀਤ ਕੌਰ ਉਤੇ ਸਿਰ ਤੇ ਬਾਂਹ ਉਪਰ ਤਿੰਨ ਵਾਰ ਕੀਤੇ ਜਿਸ ਨਾਲ ਹਰਪ੍ਰੀਤ ਕੌਰ ਦੀ ਮੌਤ ਹੋ ਗਈ, ਜਦੋਂਕਿ ਇੰਦਰਜੀਤ ਸਿੰਘ ਮੌਕਾ ਤੋਂ ਫ਼ਰਾਰ ਹੋ ਗਿਆ।