Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਚਲਾਨ ਨਾ ਭਰਨ ‘ਤੇ ਵਾਹਨ ਹੋਣਗੇ ਬਲੈਕ ਲਿਸਟ

ਚਲਾਨ ਨਾ ਭਰਨ ‘ਤੇ ਵਾਹਨ ਹੋਣਗੇ ਬਲੈਕ ਲਿਸਟ

ਜਲੰਧਰ, ਰਿਜ਼ਨਲ ਟਰਾਂਸਪੋਰਟ ਅਧਿਕਾਰੀ (ਆਰ.ਟੀ.ਓ.) ਜਲੰਧਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਟੀ, ਰਿਜ਼ਨਲ ਟਰਾਂਸਪੋਰਟ ਅਫ਼ਸਰ ਅਤੇ ਸਹਾਇਕ ਟਰਾਂਸਪੋਰਟ ਅਫ਼ਸਰ ਜਲੰਧਰ ਵਲੋਂ ਲਗਾਤਾਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਸੈਕਸ਼ਨ 167 ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ, ਤਾਂ ਵਿਭਾਗ ਵੱਲੋਂ ਸਬੰਧਤ ਵਹੀਕਲਾਂ ਨੂੰ ਬਲੈਕਲਿਸਟ ਕਰ ਦਿੱਤਾ ਜਾਂਦਾ ਹੈ।

ਆਰ.ਟੀ.ਓ ਨੇ ਦੱਸਿਆ ਕਿ ਬਲੈਕਲਿਸਟ ਕਰਨ ਉਪਰੰਤ ਸਬੰਧਿਤ ਵਾਹਨ ਦੇ ਮਾਲਕ ਵਲੋਂ ਕਿਸੇ ਵੀ ਕਿਸਮ ਦੀ ਆਰ.ਸੀ ਨਾਲ ਸਬੰਧਿਤ ਸਰਕਾਰੀ ਸੇਵਾ ਜਿਵੇਂ ਕਿ ਆਰ.ਸੀ ਰਿਨਿਊਅਲ, ਡੁਪਲੀਕੇਟ ਆਰ.ਸੀ, ਆਰ.ਸੀ ਟਰਾਂਸਫਰ, ਬੀਮਾ ਅਤੇ ਪ੍ਰਦੂਸ਼ਣ ਆਦਿ ਦਾ ਲਾਭ ਨਹੀਂ ਲਿਆ ਜਾ ਸਕਦਾ।
ਬਲਬੀਰ ਰਾਜ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਚਲਾਨ ਦੀ ਬਣਦੀ ਰਕਮ ਸਮੇਂ-ਸਿਰ ਦਫ਼ਤਰ ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਟੀ ਜਾਂ
ਆਰ.ਟੀ.ਓ ਦਫਤਰ ਜਲੰਧਰ ਵਿਖੇ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਚਲਾਨ ਦੀ ਬਣਦੀ ਰਕਮ ਜਮ੍ਹਾਂ ਨਾ ਕਰਵਾਉਣ ‘ਤੇ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਸੈਕਸ਼ਨ 167 ਤਹਿਤ ਸਬੰਧਿਤ ਵਹੀਕਲਾਂ ਨੂੰ ਬਲੈਕਲਿਸਟ ਕਰ ਦਿੱਤਾ ਜਾਵੇਗਾ।
———