Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਚਾਰ ਸਾਲ ਦੀ ਮਾਸੂਮ ਬੱਚੀ ਨੂੰ ਪਿਟਬੁਲ ਨੇ ਬੁਰੀ ਤਰ੍ਹਾਂ ਨੋਚਿਆ

ਹਰਿਆਣਾ ਦੀ ਅੰਬਾਲਾ ਛਾਉਣੀ ਵਿਚ ਇਕ ਚਾਰ ਸਾਲ ਦੀ ਮਾਸੂਮ ਬੱਚੀ ਨੂੰ ਪਿਟਬੁਲ ਨੇ ਬੁਰੀ ਤਰ੍ਹਾਂ ਨੋਚ ਲਿਆ। ਪਿਟਬੁਲ ਦੇ ਹਮਲੇ ਕਾਰਨ ਬੱਚੀ ਦੇ ਸਰੀਰ ‘ਤੇ ਕੱਟੇ ਦੇ ਕਰੀਬ 15 ਨਿਸ਼ਾਨ ਹਨ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ। ਲੜਕੀ ਸ਼ਾਮ ਨੂੰ ਇਕੱਲੀ ਗਲੀ ਵਿਚੋਂ ਲੰਘ ਰਹੀ ਸੀ ਤਾਂ ਗੁਆਂਢੀਆਂ ਦੀ ਲੜਕੀ ਕੁੱਤੇ ਨੂੰ ਲੈ ਕੇ ਉਥੇ ਘੁੰਮ ਰਹੀ ਸੀ।

ਇਸ ਦੌਰਾਨ ਪਿਟਬੁਲ ਨੇ ਅਚਾਨਕ ਬੱਚੀ ਉਤੇ ਹਮਲਾ ਕਰ ਦਿੱਤਾ ਅਤੇ ਇਸ ਤੋਂ ਬਾਅਦ ਆਸਪਾਸ ਦੇ ਹੋਰ ਕੁੱਤੇ ਵੀ ਉਸ ਦੇ ਨੇੜੇ ਆ ਗਏ। ਉਥੇ ਮੌਜੂਦ ਲੋਕਾਂ ਨੇ ਕਿਸੇ ਤਰ੍ਹਾਂ ਬੱਚੀ ਦੀ ਜਾਨ ਬਚਾਈ। ਲੜਕੀ ਦੇ ਪਿਤਾ ਨੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਲੋਕਾਂ ਨੇ ਖ਼ਤਰਨਾਕ ਨਸਲ ਦੇ ਕੁੱਤੇ ਘਰ ਵਿੱਚ ਰੱਖੇ ਹੋਏ ਹਨ।

ਉਨ੍ਹਾਂ ਨੇ ਦੱਸਿਆ ਕਿ ਗੁਆਂਢ ‘ਚ ਰਹਿਣ ਵਾਲੀ ਅੰਜੂ ਅਤੇ ਉਸ ਦੇ ਮਾਤਾ-ਪਿਤਾ ਦੇ ਨਾਂ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਉਸ ਨੇ ਘਰ ਵਿੱਚ ਕਈ ਕੁੱਤੇ ਰੱਖੇ ਹੋਏ ਹਨ, ਜਿਨ੍ਹਾਂ ਦਾ ਉਹ ਕਾਰੋਬਾਰ ਕਰਦੀ ਹੈ। ਲੜਕੀ ਦੇ ਪਿਤਾ ਨੇ ਕਿਹਾ ਕਿ ਉਹ ਕਾਨੂੰਨੀ ਕਾਰਵਾਈ ਚਾਹੁੰਦੇ ਹਨ।