Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਦਾ ਬੰਬ ਦਸਤਾ ਮੌਕੇ ‘ਤੇ ਪਹੁੰਚ ਗਿਆ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਿੰਦੀ ਵਿੱਚ ਇੱਕ ਚਿੱਠੀ ਆਈ ਹੈ। ਜਿਸ ਵਿੱਚ ਲਿਖਿਆ ਹੈ ਕਿ ਅੱਜ ਮੈਂ 1 ਵਜੇ ਸੈਕਟਰ 43 ਅਤੇ ਪੰਚਕੂਲਾ ਨੂੰ ਬੰਬਾਂ ਨਾਲ ਉਡਾ ਦੇਵਾਂਗਾ। ਮੇਰੀ ਕਾਰ ਬੰਬ ਨਾਲ ਭਰੀ ਹੋਈ ਹੈ, ਜੋ ਬਾਹਰ ਖੜ੍ਹੀ ਹੈ। ਮੌਕੇ ‘ਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਨਾਲ ਫਾਇਰ ਵਿਭਾਗ ਦੀਆਂ ਗੱਡੀਆਂ ਪਹੁੰਚ ਗਈਆਂ ਹਨ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਜ਼ਿਲ੍ਹਾ ਕਚਹਿਰੀ ਵਿੱਚ ਬੰਬ ਹੈ। ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਜ਼ਿਲ੍ਹਾ ਅਦਾਲਤ ਦੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ।

ਇਸ ਤੋਂ ਬਾਅਦ ਪੁਲਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਜ਼ਿਲਾ ਅਦਾਲਤ ਦੀ ਇਮਾਰਤ ਨੂੰ ਖਾਲੀ ਕਰਵਾ ਦਿੱਤਾ। ਜਦੋਂ ਪੁਲਸ ਨੇ ਆਪਣੀ ਕਾਰਵਾਈ ਸ਼ੁਰੂ ਕੀਤੀ ਤਾਂ ਅਦਾਲਤ ‘ਚ ਮੌਜੂਦ ਲੋਕਾਂ ਨੂੰ ਲੱਗਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਸ ਸ਼ਾਇਦ ਕੋਈ ਮੌਕ ਡਰਿੱਲ ਕਰ ਰਹੀ ਹੈ। ਪੁਲਿਸ ਆਪ੍ਰੇਸ਼ਨ ਸੈੱਲ ਦੇ ਕਮਾਂਡੋਜ਼ ਦੇ ਨਾਲ-ਨਾਲ ਡੌਗ ਸਕੁਐਡ, ਬੰਬ ਨਿਰੋਧਕ ਦਸਤਾ ਅਤੇ ਰਿਜ਼ਰਵ ਫੋਰਸ ਵੀ ਅਦਾਲਤੀ ਕੰਪਲੈਕਸ ‘ਚ ਪਹੁੰਚ ਗਈ ਹੈ | ਪੂਰੇ ਇਲਾਕੇ ‘ਚ ਸਰਚ ਆਪਰੇਸ਼ਨ ਚਲਾ ਕੇ ਬੰਬ ਦੀ ਤਲਾਸ਼ੀ ਲਈ ਜਾ ਰਹੀ ਹੈ।