Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਲਗੇ ਪਕੇ ਮੋਰਚੇ ਦੀ ਹਿਮਾਇਤ ਦਾ ਐਲਾਨ:-ਸਿੱਖ ਤਾਲਮੇਲ ਕਮੇਟੀ

ਜਲੰਧਰ,(ਸੰਜੇ ਸ਼ਰਮਾ)-ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੀ ਬਰੂਹਾਂ ਤੇ ਪੰਥਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਜੋ ਪਕਾ ਮੋਰਚਾ ਲਗਾਇਆ ਗਿਆ ਹੈ,ਸਿੱਖ ਤਾਲਮੇਲ ਕਮੇਟੀ ਨੇ ਉਸਦੀ ਮੁਕਮੰਲ ਹਿਮਾਇਤ ਦਾ ਐਲਾਨ ਕਰਦਿਆਂ ਕਿਹਾ। ਕਿ ਛੇਤੀ ਹੀ ਜਲੰਧਰ ਤੋਂ ਇਕ ਵੱਡਾ ਜੱਥਾ ਮੋਰਚੇ ਦੇ ਸਮਰਥਨ ਵਿੱਚ ਚੰਡੀਗੜ੍ਹ ਜਾਵੇਗਾ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ,ਹਰਪਾਲ ਸਿੰਘ ਚੱਢਾ,ਹਰਪ੍ਰੀਤ ਸਿੰਘ ਨੀਟੂ,ਗੁਰਵਿੰਦਰ ਸਿੰਘ ਸਿੱਧੂ ਤੇ ਸਿੰਘ ਵਿੱਕੀ ਸਿੰਘ ਖਾਲਸਾ ਨੇ ਸਾਂਝੇ ਬਿਆਨ ਵਿੱਚ ਕਿਹਾ ਹੈ।30-32 ਸਾਲਾਂ ਤੋਂ ਸਿੱਖ ਵੀਰ ਜੇਲਾਂ ਵਿੱਚ ਬੰਦ ਹਨ ਅਤੇ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਪਰ ਸਰਕਾਰਾਂ ਦੀਆਂ ਸਿੱਖ ਵਿਰੋਧੀ ਨੀਤੀਆਂ ਕਾਰਨ ਜੇਲ੍ਹਾਂ ਵਿਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਰਾਜੀਵ ਗਾਂਧੀ ਦੇ ਕਾਤਲਾਂ ਤੇ ਗੁਜਰਾਤ ਵਿੱਚ ਬਲਾਤਕਾਰ ਦੇ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।  ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਭਾਰਤ ਵਿੱਚ ਘਟ ਗਿਣਤੀਆਂ  ਲਈ ਹੋਰ ਕਾਨੂੰਨ ਹੈ ਅਤੇ ਬਹੁਗਿਣਤੀਆਂ ਲਈ ਹੋਰ ਹੈ, ਤੇ ਸਿਖਾਂ ਨਾਲ ਵਿਤਕਰੇਬਾਜੀ ਕੀਤੀ ਜਾਦੀ ਹੈ। ਭਾਰਤ ਵਿੱਚ ਅਨੇਕਾਂ ਥਾਵਾਂ ਤੇ ਸਿੱਖਾਂ ਦੇ ਗੁਰਧਾਮਾਂ ਨੂੰ ਢਾਇਆ ਗਿਆ ਹੈ, ਅਸੀਂ ਭਾਰਤ ਦੇ ਇਨਸਾਫ਼ ਪਸੰਦ ਸਕਤੀਆਂ ਨੂੰ ਬੇਨਤੀ ਕਰਦੇ ਹਾਂ, ਕਿ ਉਹ ਜਾਤ,ਧਰਮ ਤੇ ਪਾਰਟੀਬਾਜੀ ਤੋ ਉੱਪਰ ਉੱਠ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕਰਨ। ਤੇ ਪੰਥਕ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿੱਚ ਲਾਏ ਮੋਰਚੇ ਦੀ ਹਮਾਇਤ ਕਰਨ, ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਸਬੰਧੀ ਪਹਿਲ ਕਦਮੀ ਕਰਨੀ ਚਾਹੀਦੀ ਹੈ,ਸਾਨੂੰ ਸਿੱਖ ਜਥੇਬੰਦੀਆਂ ਨੂੰ ਧੜੇਬੰਦੀ ਤੋਂ ਉਪਰ ਉਠ ਕੇ ਇਸ ਸੰਘਰਸ਼ ਵਿੱਚ ਹਿੱਸਾ ਪਾਉਣਾ ਚਾਹੀਦਾ ਹੈ ।ਇਸ ਮੌਕੇ ਤੇ 

ਹਰਵਿੰਦਰ ਸਿੰਘ ਚਿਟਕਾਰਾ,ਹਰਪ੍ਰੀਤ ਸਿੰਘ ਸੋਨੂੰ,ਪਲਵਿੱਦਰ ਸਿੰਘ ,ਗੁਰਜੀਤ ਸਿੰਘ ਸਤਨਾਮੀਆ,ਹਰਪਾਲ ਸਿੰਘ ਪਾਲੀ ਚੱਢਾ,ਬਾਵਾ ਖਰਬੰਦਾ,ਲਖਬੀਰ ਸਿੰਘ ਲਕੀ,ਗੁੁਰਦੀਪ ਸਿੰਘ ਲੱਕੀ,ਮਨਮਿੰਦਰ ਸਿੰਘ ਭਾਟੀਆ,ਗੁਰਵਿੰਦਰ ਸਿੰਘ ਨਾਗੀ,ਹਰਪ੍ਰੀਤ ਸਿੰਘ ਰੋਬਿਨ,ਪਰਮਿੰਦਰ ਸਿੰਘ ਟੱਕਰ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ,ਸੰਨੀ ਸਿੰਘ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।