Business Khas

Latest news
ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ
You are currently viewing ਛੋਟੀ ਭੈਣ ਨੇ ਸੁੱਤੇ ਪਏ ਭਰਾ ਦਾ ਕੁਹਾੜੀ ਨਾਲ ਗਲਾ ਵੱਢਿਆ

ਛੋਟੀ ਭੈਣ ਨੇ ਸੁੱਤੇ ਪਏ ਭਰਾ ਦਾ ਕੁਹਾੜੀ ਨਾਲ ਗਲਾ ਵੱਢਿਆ

ਛੱਤੀਸਗੜ੍ਹ ਦੇ ਖੈਰਾਗੜ੍ਹ-ਛੂਈਖਦਾਨ-ਗੰਡਈ (ਕੇਸੀਜੀ) ਜ਼ਿਲ੍ਹੇ ਵਿੱਚ ਇੱਕ 14 ਸਾਲਾ ਲੜਕੀ ਨੇ ਆਪਣੇ ਵੱਡੇ ਭਰਾ ਨੂੰ ਮੋਬਾਈਲ ਫੋਨ ਦੀ ਵਰਤੋਂ ਕਰਨ ਲਈ ਕਥਿਤ ਤੌਰ ਉਤੇ ਝਿੜਕਣ ਤੋਂ ਬਾਅਦ ਕੁਹਾੜੀ ਨਾਲ ਮਾਰ ਮੁਕਾਇਆ। ਪੁਲਿਸ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਥਾਣਾ ਖੇਤਰ ਦੇ ਅਮਲੀਡੀਹਕਲਾ ਪਿੰਡ ‘ਚ ਵਾਪਰੀ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਸ਼ਨੀਵਾਰ ਨੂੰ ਲੜਕੀ ਨੂੰ ਹਿਰਾਸਤ ‘ਚ ਲੈ ਲਿਆ।ਉਨ੍ਹਾਂ ਦੱਸਿਆ ਕਿ ਮੁਲਜ਼ਮ ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਭਰਾ ਦੇਵਪ੍ਰਸਾਦ ਵਰਮਾ (18) ਨਾਲ ਘਰ ਵਿੱਚ ਸੀ। ਜਦੋਂ ਪਰਿਵਾਰ ਦੇ ਹੋਰ ਮੈਂਬਰ ਕੰਮ ‘ਤੇ ਗਏ ਹੋਏ ਸਨ ਤਾਂ ਦੇਵਪ੍ਰਸਾਦ ਨੇ ਉਸ ਨੂੰ ਝਿੜਕਿਆ ਅਤੇ ਕਿਹਾ ਕਿ ਉਹ ਲੜਕਿਆਂ ਨਾਲ ਮੋਬਾਈਲ ‘ਤੇ ਗੱਲ ਕਰਦੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੇਵਪ੍ਰਸਾਦ ਨੇ ਉਸ ਨੂੰ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਲਈ ਕਿਹਾ।ਉਨ੍ਹਾਂ ਨੇ ਦੱਸਿਆ ਕਿ ਜਦੋਂ ਦੇਵਪ੍ਰਸਾਦ ਸੌਂ ਰਿਹਾ ਸੀ ਤਾਂ ਲੜਕੀ ਨੇ ਕਥਿਤ ਤੌਰ ਉਤੇ ਭਰਾ ‘ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਲੜਕੀ ਨੇ ਆਪਣੇ ਕੱਪੜਿਆਂ ‘ਤੇ ਲੱਗੇ ਖੂਨ ਦੇ ਧੱਬੇ ਸਾਫ ਕੀਤੇ, ਬਾਅਦ ‘ਚ ਉਸ ਨੇ ਗੁਆਂਢੀਆਂ ਨੂੰ ਦੱਸਿਆ ਕਿ ਉਸ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਲੜਕੀ ਤੋਂ ਪੁੱਛਗਿੱਛ ਕੀਤੀ ਗਈ ਅਤੇ ਇਸ ਦੌਰਾਨ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ।ਪੁਲਿਸ ਵੱਲੋਂ ਕੀਤੀ ਪੜਤਾਲ ਦੌਰਾਨ ਛੋਟੀ ਭੈਣ ’ਤੇ ਵਾਰ-ਵਾਰ ਸ਼ੱਕ ਜਾ ਰਿਹਾ ਸੀ। ਪੁਲਿਸ ਨੇ ਮਾਮਲੇ ਨੂੰ ਸੁਲਝਾਉਣ ਲਈ ਫੋਰੈਂਸਿਕ ਤੋਂ ਇਲਾਵਾ ਸਾਈਬਰ ਟੀਮ ਅਤੇ ਡੌਗ ਸਕੁਐਡ ਦੀ ਵੀ ਮਦਦ ਲਈ ਸੀ। ਆਖਿਰਕਾਰ ਲੜਕੀ ਨੇ ਸ਼ਨੀਵਾਰ ਨੂੰ ਆਪਣਾ ਜੁਰਮ ਕਬੂਲ ਕਰ ਲਿਆ। ਉਸ ਨੂੰ ਪਹਿਲਾਂ ਬਾਲ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।