Business Khas

Latest news
ਬਸਤੀ ਸ਼ੇਖ ਦੇ ਸਤਰਾਂ ਮੁਹੱਲਾ ਵਿੱਚ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਸ਼ਕਲ, 1912 ਹੈਲਪਲਾਈਨ ਵੀ ਨਹੀਂ ... ਜਲੰਧਰ ਜ਼ਿਲ੍ਹੇ ‘ਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ 

ਜਬਰ-ਜਿਨਾਹ ਦੇ ਦੋਸ਼ੀ ਰਾਮ ਰਹੀਮ ਦਾ ਜੇਲ੍ਹ ਤੋਂ ਬਾਹਰ ਰਹਿਣਾ ਅਮਨ ਕਾਨੂੰਨ ਲਈ ਖਤਰਾ, ਸਿੱਖ ਤਾਲਮੇਲ ਕਮੇਟੀ


ਜਲੰਧਰ,(ਸੰਜੇ ਸ਼ਰਮਾ)- ਮਹੀਨਿਆਂ ਵਿੱਚ ਚੋਥੀ ਵਾਰ 40 ਦਿਨਾਂ ਦੀ ਪੈਰੋਲ ਤੇ ਆਇਆ ਜਬਰ-ਜਿਨਾਹ ਤੇ ਕਤਲਾ ਦਾ ਦੋਸੀ ਰਾਮ ਰਹੀਮ ਪੰਜਾਬ ਹਰਿਆਣੇ ਦੇ ਅਮਨ ਕਾਨੂੰਨ ਲਈ ਭਾਰੀ ਖਤਰਾ ਬਣ ਗਿਆ ਹੈ। ਇਸ ਤੋਂ ਪਹਿਲਾਂ ਕਿ ਇਹ ਅਮਨ ਕਾਨੂੰਨ ਲਈ ਖਤਰਾ ਬਣ ਜਾਵੇ,ਇਸ ਨੂੰ ਇਸਦੀ ਅਸਲੀ ਜਗਾਹ ਸੁਨਾਰੀਆਂ ਜੇਲ ਵਾਪਿਸ ਭੇਜ ਦੇਣਾ ਚਾਹੀਦਾ ਹੈ। ਇਹ ਮੰਗ ਸਿੱਖ ਤਾਲਮੇਲ ਕਮੇਟੀ ਦੇ ਆਗੂ ਸ ਤਜਿੰਦਰ ਸਿੰਘ ਪਰਦੇਸੀ,ਹਰਪਾਲ ਸਿੰਘ ਚੱਢਾ,ਹਰਪ੍ਰੀਤ ਸਿੰਘ ਨੀਟੂ,ਵਿੱਕੀ ਸਿੰਘ ਖਾਲਸਾ,ਗੁਰਵਿੰਦਰ ਸਿੰਘ ਸਿੱਧੂ ਤੇ ਹਰਪ੍ਰੀਤ ਸਿੰਘ ਰੋਬਿਨ ਨੇੰ ਮੰਗ ਕੀਤੀ,ਉਕਤ ਆਗੂਆਂ ਨੇ ਕਿਹਾ ਕਿ ਹੁਣ ਜਦੋ ਇਹ ਬਾਬਾ 40 ਦਿਨਾਂ ਲਈ ਆਇਆ ਹੈ,ਇਸ ਦਾ ਹਰੇਕ ਕਦਮ ਮਾਹੋਲ ਖਰਾਬ ਕਰਨ ਵਾਲਾ ਹੈ। ਕਿ ਇਹ ਆਨਲਾਈਨ ਸਤਸੰਗ ਦੇ ਨਾਮ ਤੇ ਪਾਖੰਡ ਕਰਕੇ ਪੰਜਾਬ ਦਾ ਮਾਹੋਲ ਖਰਾਬ ਕਰਦਾ ਹੈ,ਤੇ ਹੁਣ ਇਸਨੇ ਅਸਿਧੇ ਢੰਗ ਨਾਲ ਸਿੱਖ ਕੋਮ ਨੂੰ ਚੈਲੇੰਜ ਬਾਜੀ ਕਰਨੀ ਸੁਰੂ ਕਰ ਦਿਤੀ ਹੈ, ਸਾਨੂੰ ਲੱਗਦਾ ਹੈ ਇਸ ਨੂੰ ਸਿੱਖ ਕੌਮ ਦੀਆਂ ਮਾਣਮੱਤੀਆਂ ਪ੍ਰੰਪਰਾਵਾਂ ਦਾ ਗਿਆਨ ਨਹੀਂ, ਇਹ ਇਸ ਗਲ ਨੂੰ ਬਹੁਤ ਹਲਕੇ ਵਿੱਚ ਲੈ ਰਿਹਾ ਹੈ, ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਿ ਇਹ ਅਮਨ ਕਾਨੂੰਨ ਅਤੇ ਸ਼ਾਂਤੀ ਨੂੰ ਲਾਂਬੂ ਲਾਵੇ ਤੂਰੰਤ ਪ੍ਰਭਾਵ ਨਾਲ ਇਸਦੀ ਰਹਿੰਦੀ ਪੈਰਲੋ ਰੱਦ ਕਰਕੇ ਵਾਪਿਸ ਜੇਲ ਭੇਜਿਆ ਜਾਵੇ। ਅਸੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਤੇ ਹੋਰ ਸਿੱਖ ਸੰਸਥਾਵਾਂ ਦੇ ਆਗੂਆਂ ਨੂੰ ਬੇਨਤੀ ਕਰਦੇ ਹਾਂ ਇਸ ਦੀਆਂ ਮਹੌਲ ਖਰਾਬ ਕਰਨ ਵਾਲੀਆਂ ਹਰਕਤਾਂ ਤੇ ਧਿਆਨ ਦੇਣ ਤੇ ਬਣਦੀ ਕਾਰਵਾਈ ਕਰਵਾਉਣ ਨਹੀ ਤੇ ਬਹੁਤ ਦੇਰ ਹੋ ਜਾਵੇਗੀ।
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾਂ
ਰਣਜੀਤ ਸਿੰਘ ਗੋਲਡੀ,ਹਰਵਿੰਦਰ ਸਿੰਘ ਚਿਟਕਾਰਾ,ਹਰਪ੍ਰੀਤ ਸਿੰਘ ਸੋਨੂੰ,ਗੁਰਜੀਤ ਸਿੰਘ ਸਤਨਾਮੀਆ,ਹਰਪਾਲ ਸਿੰਘ ਪਾਲੀ ਚੱਢਾ,ਪਲਵਿੰਦਰ ਸਿੰਘ ਬਾਬਾ,ਲਖਬੀਰ ਸਿੰਘ ਲਕੀ,ਗੁੁਰਦੀਪ ਸਿੰਘ ਲੱਕੀ,ਮਨਮਿੰਦਰ ਸਿੰਘ ਭਾਟੀਆ,ਗੁਰਵਿੰਦਰ ਸਿੰਘ ਨਾਗੀ,ਪਰਮਿੰਦਰ ਸਿੰਘ ਟੱਕਰ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ,ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ,ਸੰਨੀ ਸਿੰਘ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।