Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੋ ਚੋਰਾਂ ਨੂੰ ਕਾਬੂ ਕੀਤਾਉਨ੍ਹਾਂ ਕੋਲੋਂ ਛੇ ਮੋਬਾਈਲ ਬਰਾਮਦ ਕੀਤੇ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੋ ਚੋਰਾਂ ਨੂੰ ਕਾਬੂ ਕੀਤਾਉਨ੍ਹਾਂ ਕੋਲੋਂ ਛੇ ਮੋਬਾਈਲ ਬਰਾਮਦ ਕੀਤੇ

ਜਲੰਧਰ,(ਸੰਜੇ ਸ਼ਰਮਾ)- ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੋ ਚੋਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਛੇ ਮੋਬਾਈਲ ਬਰਾਮਦ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿੱਚੋਂ ਜੁਰਮ ਦਾ ਸਫਾਇਆ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰਬਰ 3 ਜਲੰਧਰ ਦੀ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਦੋ ਚੋਰਾਂ ਬਾਰੇ ਇਤਲਾਹ ਮਿਲੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨਪੁਟ ’ਤੇ ਕਾਰਵਾਈ ਕਰਦਿਆਂ ਪੁਲੀਸ ਪਾਰਟੀ ਨੇ ਸੁਝਾਈ ਹੋਈ ਥਾਂ ’ਤੇ ਛਾਪਾ ਮਾਰ ਕੇ ਦੋ ਚੋਰਾਂ ਨੂੰ ਕਾਬੂ ਕੀਤਾ ਹੈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਚੋਰਾਂ ਦੀ ਪਛਾਣ ਦਮਨ ਥਾਪਰ ਪੁੱਤਰ ਨਰੇਸ਼ ਥਾਪਰ ਵਾਸੀ ਆਰੇਵਾਲੀ ਗਲੀ ਨੰਬਰ 1, ਅਬਾਦਪੁਰਾ ਜਲੰਧਰ ਅਤੇ ਸੰਦੀਪ ਕੁਮਾਰ ਉਰਫ਼ ਪੰਕਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਨੇੜੇ ਰਾਮ ਲੀਲਾ ਗਰਾਊਂਡ ਲਾਠੀਮਾਰ ਮੁਹੱਲਾ ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 3 ਜਲੰਧਰ ਵਿਖੇ ਐਫਆਈਆਰ ਨੰਬਰ 36 ਮਿਤੀ 28-03-2024 ਅਧੀਨ 411 ਆਈ.ਪੀ.ਸੀ. ਦਰਜ ਕੀਤੀ ਗਈ ਹੈ । ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮੌਕੇ ’ਤੇ ਮੁਲਜ਼ਮਾਂ ਕੋਲੋਂ ਚੋਰੀ ਦੇ ਚਾਰ ਮੋਬਾਈਲ ਬਰਾਮਦ ਕੀਤੇ ਹਨ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਮੁਲਜ਼ਮ ਦੇ ਖੁਲਾਸੇ ਬਿਆਨ ‘ਤੇ 2 ਹੋਰ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ | ਉਨ੍ਹਾਂ ਕਿਹਾ ਕਿ ਦਮਨ ਖ਼ਿਲਾਫ਼ ਇੱਕ ਐਫਆਈਆਰ ਲੰਬਿਤ ਹੈ ਜਦਕਿ ਸੰਦੀਪ ਖ਼ਿਲਾਫ਼ ਪਹਿਲਾਂ ਹੀ ਦੋ ਕੇਸ ਦਰਜ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।