Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਜਲੰਧਰ ’ਚ 21 ਨਵੰਬਰ ਨੂੰ ਕੱਢਿਆ ਜਾਵੇਗਾ ਏਕਤਾ ਮਾਰਚ

ਜਲੰਧਰ, ਸਰਦਾਰ@ 150 ਤਹਿਤ ਮਾਈ ਭਾਰਤ ਜਲੰਧਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਏਕਤਾ ਮਾਰਚ ਕੱਢਿਆ ਜਾਵੇਗਾ । ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ।

ਏਕਤਾ ਮਾਰਚ 21 ਨਵੰਬਰ 2025 ਨੂੰ ਏ.ਪੀ.ਜੇ. ਇੰਸਟੀਚਿਊਟ ਤੋਂ ਸ਼ੁਰੂ ਹੋ ਕੇ ਨਗਰ ਨਿਗਮ ਦਫ਼ਤਰ, ਜਲੰਧਰ ਵਿਖੇ ਸਮਾਪਤ ਹੋਵੇਗਾ। ਇਸ ਮਾਰਚ ਦਾ ਉਦੇਸ਼ ਸਰਦਾਰ ਵੱਲਭਭਾਈ ਪਟੇਲ ਦੇ 150ਵੇਂ ਜਨਮ ਦਿਵਸ ਮੌਕੇ ਉਨ੍ਹਾਂ ਵਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਵਿੱਚ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਨਾ ਹੈ।

ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨਿੰਦਰ ਕੌਰ ਬਰਾੜ ਨੇ ਜ਼ੋਰ ਦਿੰਦਿਆਂ ਕਿਹਾ ਕਿ ਏਕਤਾ ਮਾਰਚ ਦੇਸ਼ ਦੀ ਏਕਤਾ, ਭਾਈਚਾਰਕ ਸਾਂਝ ਅਤੇ ਸਮੂਹਿਕ ਜ਼ਿੰਮੇਵਾਰੀ ਦੇ ਸੰਦੇਸ਼ ਨੂੰ ਖਾਸ ਕਰ ਦੇਸ਼ ਦੇ ਨੌਜਵਾਨਾਂ ਵਿੱਚ ਮਜ਼ਬੂਤ ਕਰਨ ਦਾ ਯਤਨ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ ਲਈ ਉਤਸ਼ਾਹਿਤ ਕੀਤਾ।