Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੰਟੀਨ ਸਮੇਤ ਹੋਰ ਠੇਕਿਆਂ ਦੀ ਨਿਲਾਮੀ 1 ਮਾਰਚ ਨੂੰ

ਜਲੰਧਰ, (ਸੰਜੇ ਸ਼ਰਮਾ)-ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਦੇ ਅਹਾਤੇ ਵਿੱਚ ਕੰਟੀਨ ਡੀ.ਏ.ਸੀ., ਟਾਈਪ-1 ਸੇਵਾ ਕੇਂਦਰ ਵਿੱਚ ਬਣੀ ਕੰਟੀਨ ਅਤੇ ਪੋਲੋਰਾਈਡ/ਡਿਜੀਟਲ ਕੈਮਰੇ ਰਾਹੀਂ ਫੋਟੋਗ੍ਰਾਫੀ ਦੇ ਠੇਕਿਆਂ ਦੀ ਨਿਲਾਮੀ 1 ਮਾਰਚ 2023 ਨੂੰ ਸਵੇਰੇ 11:00 ਵਜੇ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਅਦਾਲਤ ਕਮਰਾ ਨੰ. 18, ਜ਼ਮੀਨੀ ਮੰਜ਼ਿਲ (ਦਫ਼ਤਰ ਡਿਪਟੀ ਕਮਿਸ਼ਨਰ), ਜਲੰਧਰ ਵਿਖੇ ਹੋਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੋਲੋਰਾਈਡ/ਡਿਜੀਟਲ ਫੋਟੋਗ੍ਰਾਫੀ ਦੇ ਠੇਕੇ ਦੀ ਰਾਖਵੀਂ ਬੋਲੀ 24,95,000 ਰੁਪਏ, ਕੰਟੀਨ ਡੀ.ਏ.ਸੀ. ਦੇ ਠੇਕੇ ਦੀ ਰਾਖਵੀਂ ਬੋਲੀ 11,70,000 ਅਤੇ ਟਾਈਪ-1 ਸੇਵਾ ਕੇਂਦਰ ਡੀ.ਏ.ਸੀ. ਦੇ ਠੇਕੇ ਦੀ ਰਾਖਵੀਂ ਬੋਲੀ 1,93,200 ਰੁਪਏ ਅਤੇ ਸਕਿਓਰਿਟੀ ਦੀ ਰਕਮ 50-50 ਹਜ਼ਾਰ ਰੁਪਏ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਹਰ ਬੋਲੀਕਾਰ ਨੂੰ ਬੋਲੀ ਵਿੱਚ ਸ਼ਾਮਲ ਹੋਣ ਲਈ ਆਪਣੀ ਦਰਖਾਸਤ ਅਤੇ ਸਕਿਓਰਿਟੀ ਦੀ ਰਕਮ ਦਾ ਬੈਂਕ ਡ੍ਰਾਫਟ, ਜੋ ਕਿ ਡੀਸੀ-ਕਮ-ਚੇਅਰਮੈਨ ਓ ਐਂਡ ਐਮ ਸੁਸਾਇਟੀ ਜਲੰਧਰ ਦੇ ਪੱਖ ਵਿੱਚ ਹੋਵੇ, ਦਫ਼ਤਰ ਡਿਪਟੀ ਕਮਿਸ਼ਨਰ (ਨਜ਼ਾਰਤ ਸ਼ਾਖਾ) ਕਮਰਾ ਨੰ 123, ਪਹਿਲੀ ਮੰਜ਼ਿਲ ਡੀ.ਏ.ਸੀ. ਵਿੱਚ ਬੋਲੀ ਦੀ ਮਿਤੀ ਤੋਂ ਇਕ ਦਿਨ ਪਹਿਲਾਂ ਜਮ੍ਹਾ ਕਰਵਾਉਣਾ ਹੋਵੇਗਾ, ਜੋ ਕਿ ਬਾਅਦ ਵਿੱਚ ਸਫ਼ਲ ਬੋਲੀਕਾਰ ਵੱਲੋਂ ਠੇਕੇ ਦੀ ਅੱਧੀ ਰਕਮ ਜਮ੍ਹਾ ਕਰਵਾਉਣ ਉਪਰੰਤ ਬਾਕੀ ਸਾਰਿਆਂ ਨੂੰ ਵਾਪਸ ਕਰ ਦਿੱਤਾ ਜਾਵੇਗਾ।