Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ; ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ

ਜਲੰਧਰ,

ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਸਟੈਂਡਰਡ ਉਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ ਜ਼ਿਲ੍ਹਾ ਜਲੰਧਰ ਵਿਖੇ 14 ਦਸੰਬਰ 2025 ਨੂੰ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਬਣਾਏ ਗਏ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਵੱਖ-ਵੱਖ ਪਾਬੰਦੀਆਂ ਲਗਾਈਆਂ ਗਈਆਂ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਤਹਿਤ ਲਗਾਈਆਂ ਪਾਬੰਦੀਆਂ ਅਨੁਸਾਰ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾ ’ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ ਸ਼ਰਾਬਾ ਤੇ ਹੁੱਲੜਬਾਜ਼ੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ’ਤੇ ਤਾਇਨਾਤ ਆਬਜਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ ’ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਂਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪ੍ਰਚਾਰ ਨਾਲ ਸਬੰਧਿਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ।