Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਪੂਰਨ ਪਾਬੰਦੀ ਦੇ ਆਦੇਸ਼ ਜਾਰੀ

ਜਲੰਧਰ,(ਸੰਜੇ ਸ਼ਰਮਾ)-ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਜਸਪ੍ਰੀਤ ਸਿੰਘ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਮਿਤੀ 20.04.2023 ਤੱਕ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨਬੰਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ ਦੇ ਸਮੂਹ ਪ੍ਰੀਖਿਆ ਕੇਂਦਰਾਂ ਜਿਥੇ 8ਵੀਂ, 10ਵੀਂ ਅਤੇ 12ਵੀਂ ਸ੍ਰੇਣੀ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ, ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਵਲੋਂ ਇਕ ਹੋਰ ਹੁਕਮ ਰਾਹੀਂ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਮਿਤੀ 05.04.2023 ਤੱਕ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੌਰਾਨ ਜ਼ਿਲ੍ਹਾ ਜਲੰਧਰ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ।