Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ

ਜਿਲ੍ਹੇ ‘ਚ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਹੀਆਂ ਆਰ.ਬੀ.ਐਸ.ਕੇ. ਟੀਮਾਂ ਨੂੰ ਕੀਤਾ ਸੈਂਸਟਾਈਜ਼

ਜਲੰਧਰ, (ਸੰਜੇ ਸ਼ਰਮਾ)- ਸਿਹਤ ਵਿਭਾਗ ਵੱਲੋਂ ਜਿਲ੍ਹੇ ਵਿੱਚ ਸਕੂਲੀ ਅਤੇ ਆਂਗਣਵਾੜੀ ਬੱਚਿਆਂ ਦਾ 100 ਫੀਸਦ ਚੈਕਅਪ ਕਰਨਾ ਸੁਨਿਸ਼ਚਿਤ ਕਰਨ ਲਈ ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਜਿਲ੍ਹੇ ਵਿੱਚ ਰਾਸ਼ਟਰੀ ਬਾਲ ਸਵਾਸਥ ਕਾਰਜਕ੍ਰਮ (ਆਰ.ਬੀ.ਐਸ.ਕੇ.) ਤਹਿਤ ਸਿਹਤ ਸੇਵਾਵਾਂ ਦੇ ਰਹੀਆਂ ਟੀਮਾਂ ਦੀ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਸਿਵਲ ਸਰਜਨ ਵੱਲੋਂ ਆਰ.ਬੀ.ਐਸ.ਕੇ ਟੀਮਾਂ ਨੂੰ ਬੱਚਿਆਂ ‘ਚ ਹੋਣ ਵਾਲੀਆਂ ਜਮਾਂਦਰੂ ਬਿਮਾਰੀਆਂ ਦੀ ਸਕ੍ਰੀਨਿੰਗ ਸਮੇਂ ਸਿਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਜਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਟੀਮਾਂ ਨੂੰ ਬੱਚਿਆਂ ਦੀ ਜਮਾਂਦਰੂ ਬਿਮਾਰੀਆਂ ਅਤੇ ਦਿਲ ਦੀਆਂ ਬਿਮਾਰੀਆਂ ਦੀ ਸਕ੍ਰੀਨਿੰਗ ਸੰਬੰਧੀ ਜਾਣਕਾਰੀ ਦਿੱਤੀ ਗਈ ਤਾਂ ਜੋ ਬਿਮਾਰੀਆਂ ਨਾਲ ਪੀੜਤ ਬੱਚਿਆਂ ਦਾ ਪਤਾ ਲਗਾ ਕੇ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਡਾ. ਰਾਕੇਸ਼ ਚੋਪੜਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ 9 ਤਰ੍ਹਾਂ ਦੀਆਂ ਜਮਾਂਦਰੂ ਬਿਮਾਰੀਆਂ ਰੀੜ੍ਹ ਦੀ ਹੱਡੀ ਵਿੱਚ ਸੋਜ ਜਾ ਫੋੜਾ, ਡਾਉਨ ਸਿਨਡ੍ਰੋਮ, ਕੱਟਿਆ ਬੁੱਲ ਅਤੇ ਕੱਟਿਆ ਤਾਲੂ, ਟੇਢੇ ਪੈਰ, ਚੂਲੇ ਦਾ ਠੀਕ ਤਰ੍ਹਾਂ ਵਿਕਸੀਤ ਨਾ ਹੋਣਾ, ਜਮਾਂਦਰੂ ਬੋਲਾਪਣ, ਜਮਾਂਦਰੂ ਦਿਲ ਦੀਆਂ ਬਿਮਾਰੀਆਂ, ਜਮਾਂਦਰੂ ਚਿੱਟਾ ਮੋਤੀਆ ਅਤੇ ਸਮੇਂ ਤੋਂ ਪਹਿਲੇ ਜਨਮੇ ਬੱਚਿਆਂ ਵਿੱਚ ਅੱਖਾਂ ਦੇ ਪਰਦੇ ਦਾ ਨੁਕਸ ਦੀ ਸਕ੍ਰੀਨਿੰਗ (ਸਿਹਤ ਜਾਂਚ) ਸਿਹਤ ਸੰਸਥਾਵਾਂ ਵਿਖੇ ਹਰ ਡਿਲੀਵਰੀ ਪੁਆਇੰਟ ‘ਤੇ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਸਾਰੀਆਂ ਬਿਮਾਰੀਆਂ ਦਾ ਇਲਾਜ ਸਰਕਾਰ ਵੱਲੋਂ ਆਰ.ਬੀ.ਐਸ.ਕੇ. ਦੇ ਪ੍ਰੋਗਰਾਮ ਅਧੀਨ ਮੁਫ਼ਤ ਕਰਵਾਉਣ ਦੀ ਸਹੁਲਤ ਦਿੱਤੀ ਜਾਂਦੀ ਹੈ।