Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਜ਼ਿਲ੍ਹੇ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਜਲੰਧਰ, (ਸੰਜੇ ਸ਼ਰਮਾ)- ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਜ਼ਿਲ੍ਹੇ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਾੜੀ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸਥਾਨਕ ਜ਼ਿਲਾ ਪ੍ਰਬੰਧਕ ਕੰਪਲੈਕਸ ਵਿਖੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਮੰਡੀ ਬੋਰਡ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 79 ਰੈਗੂਲਰ ਮੰਡੀਆਂ, ਜਿਨ੍ਹਾਂ ਵਿੱਚ 12 ਮੁੱਖ ਯਾਰਡ, 28 ਸਬ ਯਾਰਡ ਅਤੇ 39 ਖ਼ਰੀਦ ਕੇਂਦਰ ਸ਼ਾਮਲ ਹਨ, ਵਿੱਚ ਕਣਕ ਦੀ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਸਮੁੱਚੀਆਂ ਮੰਡੀਆਂ ਵਿੱਚ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਸਾਫ-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਲਾਈਟਾਂ ਤੇ ਪਖਾਨਿਆਂ ਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ। ਬਾਰਦਾਣੇ ਦੀ ਉਪਲਬਧਤਾ, ਖ਼ਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਦੇ ਪ੍ਰਬੰਧ, ਲੋੜੀਂਦੀ ਲੇਬਰ ਦੇ ਇੰਤਜ਼ਾਮ ਤੋਂ ਇਲਾਵਾ ਤੋਲ-ਤੁਲਾਈ ਲਈ ਕੰਡੇ ਅਤੇ ਨਮੀ ਜਾਚਣ ਵਾਲੇ ਮੀਟਰ ਠੀਕ ਹਾਲਤ ਵਿੱਚ ਹੋਣੇ ਚਾਹੀਦੇ ਹਨ ਤਾਂ ਜੋ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਤੇ ਖ਼ਰਾਬ ਮੌਸਮ ਕਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅਜੇ ਫ਼ਸਲ ਦੀ ਆਮਦ ਨਹੀਂ ਹੋਈ ਹੈ। ਖ਼ਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਤਰਪਾਲਾਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਮੌਜੂਦ ਹੋਣੇ ਚਾਹੀਦੇ ਹਨ ਤਾਂ ਜੋ ਨੁਕਸਾਨ ਤੋਂ ਬਚਾਅ ਲਈ ਕਣਕ ਦੇ ਢੇਰਾਂ ਤੇ ਫ਼ਸਲ ਦੀਆਂ ਬੋਰੀਆਂ ਨੂੰ ਢਕਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਡੀ.ਐਫ.ਐਸ.ਸੀ. ਨਰਿੰਦਰ ਸਿੰਘ, ਜ਼ਿਲਾ ਮੰਡੀ ਅਫ਼ਸਰ ਅਰਵਿੰਦਰ ਸਿੰਘ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।