Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਹਥਿਆਰਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਜਲੰਧਰ, (ਸੰਜੇ ਸ਼ਰਮਾ)-ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਵਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਤੇ ਅਸਲਾ ਨਿਯਮਾਂਵਲੀ 2016 ਦੀ ਧਾਰਾ 32 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਕਿਸੇ ਵੀ ਵਿਅਕਤੀ ਵਲੋਂ ਜਨਤਕ ਤੇ ਧਾਰਮਿਕ ਥਾਵਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ ’ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ਵਿੱਚ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਵਲੋਂ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਨੂੰ ਅਤੇ ਹਿੰਸਾ/ਲੜਾਈਆਂ-ਝਗੜਿਆਂ ਦੀ ਵਡਿਆਈ ਕਰਨ ਵਾਲੇ ਗੀਤਾਂ ਅਤੇ ਹਥਿਆਰਾਂ ਨੂੰ ਲੈ ਕੇ ਫੋਟੋ ਆਦਿ ਖਿਚਵਾ ਕੇ ਜਾਂ ਵੀਡੀਓ ਕਲਿੱਪ ਆਦਿ ਬਣਾ ਕੇ ਸੋਸ਼ਲ ਮੀਡੀਆ/ਫੇਸਬੁੱਕ/ਵਟਸਐਪ ਆਦਿ ਉਤੇ ਅਪਲੋਡ ਕਰਨ ’ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਹੀਂ ਦੇਵੇਗਾ। ਇਹ ਹੁਕਮ 01.01.2024 ਤੋਂ 31.03.2024 ਤੱਕ ਲਾਗੂ ਰਹੇਗਾ।