Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ

ਡਿਪਟੀ ਕਮਿਸ਼ਨਰ ਵਲੋਂ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ

ਜਲੰਧਰ, ਆਉਣ ਵਾਲੀ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਅਤੇ ਲੋੜੀਂਦੀਆਂ ਪ੍ਰਕਿਰਿਆਵਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਸਥਾਨਕ ਜ਼ਿਲ੍ਹਾ ਪ੍ਰਸਾਸ਼ਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਸਬੰਧਿਤ ਡੀ.ਐਸ.ਪੀਜ਼ ਨੂੰ ਸੈਕਟਰ ਅਫ਼ਸਰਾਂ ਨਾਲ ਤਾਲਮੇਲ ਕਰਕੇ ਜਲਦ ਤੋਂ ਜਲਦ ਫੀਲਡ ਵੈਰੀਫਿਕੇਸ਼ਨ ਕਰਨ ਉਪਰੰਤ ਮੁਕੰਮਲ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਇਹ ਰਿਪੋਰਟ ਨਿਰਧਾਰਿਤ ਪ੍ਰੋਫਾਰਮੇ ਵਿੱਚ ਜਲਦ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਜਮ੍ਹਾ ਕਰਵਾਉਣ ਤਾਂ ਜੋ ਜ਼ਿਮਨੀ ਚੋਣ ਦੇ ਮੱਦੇਨਜ਼ਰ ਸੁਰੱਖਿਆ ਆਦਿ ਦੇ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਾਰੇ ਵਿਧਾਨਸਭਾ ਹਲਕਿਆਂ ਵਿੱਚ ਵੋਟਾਂ ਦੀ ਖ਼ਰੀਦੋ ਫਰੋਖਤ ਵਾਲੀਆਂ ਥਾਵਾਂ (ਐਕਸਪੈਂਡੀਚਰ ਸੈਂਸਟਿਵ ਪਾਕਟ) ਦੀ ਵੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੇਪਰੇ ਚਾੜ੍ਹੀ ਜਾ ਸਕੇ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦਿਹਾਤੀ ਪੁਲਿਸ ਅਤੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਜਾਰੀ ਅਸਲ੍ਹਾ ਲਾਈਸੈਂਸਾਂ ਦੀ ਸਮੀਖਿਆ ਦੀ ਪ੍ਰਕਿਰਿਆ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਅਤਿ ਲੋੜੀਂਦੇ ਕਾਰਨਾਂ ਤੋਂ ਇਲਾਵਾ ਬਾਕੀ ਹਥਿਆਰਾਂ ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ ਤੈਅ ਸਮੇਂ ਦੌਰਾਨ ਜਮ੍ਹਾ ਕਰਵਾਉਣ ਦੀ ਕਾਰਵਾਈ ਵੀ ਸਮੇਂ ਸਿਰ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਹਾਇਕ ਰਿਟਰਨਿੰਗ ਅਧਿਕਾਰੀ ਸਟਰਾਂਗ ਰੂਮ, ਈ.ਵੀ.ਐਮਜ਼/ਵੀ.ਵੀ.ਪੈਟਜ ਮਸ਼ੀਨਾਂ ਦੇ ਢੁਕਵੇਂ ਰੱਖ-ਰਖਾਅ ਵਾਲੀਆਂ ਥਾਵਾਂ ਬਾਰੇ ਵੀ ਅਗਾਊਂ ਸੂਚਿਤ ਕਰਦਿਆਂ ਇਨ੍ਹਾਂ ਥਾਵਾਂ ’ਤੇ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਉਣ। ਮੀਟਿੰਗ ਦੌਰਾਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ