Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਤਖ਼ਤ ਸਾਹਿਬਾਨਾਂ ਦੀ ਮਾਣ ਮਰਿਆਦਾ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰੱਖਾਂਗੇ: ਸਿੱਖ ਤਾਲਮੇਲ ਕਮੇਟੀ

ਤਖ਼ਤ ਸਾਹਿਬਾਨਾਂ ਦੀ ਮਾਣ ਮਰਿਆਦਾ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰੱਖਾਂਗੇ: ਸਿੱਖ ਤਾਲਮੇਲ ਕਮੇਟੀ

ਪਿੱਛਲੇ ਕੁੱਝ ਸਮੇਂ ਤੋਂ ਇੱਕ ਵਿਅਕਤੀ ਵਿਸ਼ੇਸ਼ ਦੀ ਲੀਡਰੀ ਬਣਾਈ ਰੱਖਣ ਲਈ ਜਿਸ ਤਰ੍ਹਾਂ ਤਖਤ ਸਾਹਿਬਾਨ ਜਿਨਾਂ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤੇ ਜਥੇਦਾਰ ਸਾਹਿਬ ਨੂੰ ਆਪਣੀਆਂ ਰਾਜਸੀ ਇੱਛਾਵਾਂ ਦੀ ਪੂਰਤੀ ਲਈ ਬਦਲਿਆ ਗਿਆ। ਜਿਸ ਤਰਾਂ ਤਖਤ ਸਾਹਿਬਾਨਾਂ ਦੀਆਂ ਮਾਣ ਮਰਿਆਦਾਵਾਂ ਜੋ ਕਿ ਅਨੇਕਾਂ ਮਹਾਨ ਗੁਰਸਿੱਖਾਂ ਨੇ ਕੁਰਬਾਨੀਆਂ ਦੇ ਕੇ ਸਥਾਪਿਤ ਕੀਤੀਆਂ ਸਨ। ਨੂੰ ਰੋਲਿਆ ਗਿਆ, ਉਸ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦਾ ਹਿਰਦਾ ਵਲੂੰਧਰਿਆ ਗਿਆ ਹੈ। ਜਿਸ ਦੇ ਜਿੰਨੇ ਵੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ।

ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ,ਹਰਪਾਲ ਸਿੰਘ ਚੱਡਾ,ਹਰਪ੍ਰੀਤ ਸਿੰਘ ਨੀਟੂ,ਵਿੱਕੀ ਸਿੰਘ ਖਾਲਸਾ ਅਤੇ ਗੁਰਦੀਪ ਸਿੰਘ ਕਾਲੀਆਂ ਕਲੋਨੀ ਨੇ ਇੱਕ ਬਿਆਨ ਵਿੱਚ ਕਿਹਾ ਹੈ। ਸਿੱਖ ਤਾਲਮੇਲ ਕਮੇਟੀ ਵੱਲੋਂ ਜੋ ਸੰਘਰਸ਼ ਤਖਤ ਸਾਹਿਬਾਨਾਂ ਦੀ ਮਾਨ ਮਰਿਆਦਾ ਦੀ ਬਹਾਲੀ ਲਈ ਸ਼ੁਰੂ ਕੀਤਾ ਗਿਆ ਹੈ, ਉਹ ਨਿਰੰਤਰ ਜਾਰੀ ਰਹੇਗਾ। ਜਦ ਤੱਕ ਤਖ਼ਤ ਸਾਹਿਬਾਨਾਂ ਦੇ ਆਣ-ਬਾਣ-ਸ਼ਾਨ ਬਹਾਲ ਨਹੀ ਹੋ ਜਾਂਦੀ। ਬੇਸ਼ਕ ਸਾਡੇ ਸ਼ਾਂਤਮਈ ਗੁਰ ਮਰਿਆਦਾ ਵਿੱਚ ਰਹਿ ਕੇ ਕੀਤੇ ਜਾ ਰਹੇ ਸੰਘਰਸ਼ ਨੂੰ ਬਦਨਾਮ ਕਰਨ ਲਈ ਸਾਡੇ ਖਿਲਾਫ ਨੀਵੇਂ ਦਰਜੇ ਦੀ ਭਾਸ਼ਾ ਦਾ ਇਸਤੇਮਾਲ ਕੀਤਾ ਹੈ। ਅਸੀਂ ਇਸ ਦੀ ਪ੍ਰਵਾਹ ਕੀਤੇ ਬਿਨਾਂ ਗੁਰੂ ਦੀ ਭੈ ਭਾਵਨੀ ਵਿੱਚ ਰਹਿ ਕੇ ਅਗਲੇ ਸੰਘਰਸ਼ ਪ੍ਰੋਗਰਾਮ ਜੋ ਪੂਰਨ ਰੂਪ ਵਿੱਚ ਸ਼ਾਂਤਮਈ ਅਤੇ ਗੁਰੂ ਉਪਦੇਸ਼ ਦੇ ਅਨੁਕੂਲ ਹੋਵੇਗਾ ਸਭ ਮੈਂਬਰਾਂ ਦੀ ਸਲਾਹ ਨਾਲ ਜਲਦੀ ਸੰਗਤਾਂ ਦੀ ਕਚਹਿਰੀ ਵਿੱਚ ਰੱਖਾਂਗੇ ਅਸੀਂ ਕਿਸੇ ਵੀ ਵਿਅਕਤੀ ਖਿਲਾਫ ਕੋਈ ਵੀ ਮਾੜੀ ਭਾਸ਼ਾ ਦਾ ਇਸਤੇਮਾਲ ਨਹੀਂ ਕਰਾਂਗੇ ਭਾਵੇਂ ਸਾਡੇ ਖਿਲਾਫ ਕੋਈ ਕੁਝ ਵੀ ਕਹੇ।

ਇਸ ਮੌਕੇ ਤੇ ਸਨੀ ਸਿੰਘ ਓਬਰਾਏ, ਤਜਿੰਦਰ ਸਿੰਘ ਸੰਤ ਨਗਰ, ਜਸਵਿੰਦਰ ਸਿੰਘ ਸੋਨੂੰ ਬਸਤੀ ਮਿੱਠੂ, ਹਰਸਿਮਰਨ ਸਿੰਘ, ਪਰਮਵੀਰ ਸਿੰਘ ਪਿੰਕਾ, ਕਮਲਜੋਤ ਸਿੰਘ ਹੈਪੀ ਆਦਿ ਸ਼ਾਮਿਲ ਸਨ।